Share on Facebook Share on Twitter Share on Google+ Share on Pinterest Share on Linkedin ਪੁਰਾਣੀ ਰੰਜਸ਼: ਪਿੰਡ ਮੌਲੀ ਬੈਦਵਾਨ ਵਿੱਚ ਝਗੜਾ, ਨੌਜਵਾਨ ’ਤੇ ਤਲਵਾਰ ਨਾਲ ਹਮਲਾ ਸਿਰ, ਮੂੰਹ ਤੇ ਬਾਂਹ ’ਤੇ ਲੱਗੇ ਸੱਤ ਟਾਂਕੇ, ਪੁਲੀਸ ਨੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 2 ਮਈ: ਇੱਥੋਂ ਦੇ ਸੈਕਟਰ-80 (ਪਿੰਡ ਮੌਲੀ ਬੈਦਵਾਨ) ਵਿੱਚ ਪੁਰਾਣੀ ਰੰਜਸ਼ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੀੜਤ ਪਰਮਿੰਦਰ ਸਿੰਘ ਉਰਫ਼ ਪ੍ਰਿੰਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਿੰਸ ਦੇ ਸਿਰ ਵਿੱਚ ਚਾਰ, ਮੂੰਹ ’ਤੇ ਇੱਕ ਅਤੇ ਬਾਂਹ ’ਤੇ ਦੋ ਟਾਂਕੇ ਲੱਗੇ ਹਨ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ’ਤੇ ਤਲਵਾਰ ਨਾਲ ਹਮਲਾ ਕੀਤਾ ਹੈ। ਪੀੜਤ ਪਰਿਵਾਰ ਨੇ ਸੋਹਾਣਾ ਥਾਣੇ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਮਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰ ਵੀ ਉਨ੍ਹਾਂ ਦੇ ਜਾਣਕਾਰ ਹਨ, ਜਿਨ੍ਹਾਂ ਨਾਲ ਉਨ੍ਹਾਂ ਦੀ ਪੁਰਾਣੀ ਰੰਜਸ਼ ਚਲਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਕਈ ਵਿਅਕਤੀਆਂ ਨੇ ਸ਼ਰਾਬ ਪੀ ਕੇ ਉਨ੍ਹਾਂ ਦੇ ਪਰਿਵਾਰ ਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਨ੍ਹਾਂ ਨੂੰ ਗਾਲਾਂ ਕੱਢਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਦੀ ਮਾਂ ਅਤੇ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਤੁਰੰਤ 112 ਨੰਬਰ ’ਤੇ ਫੋਨ ਕਰਕੇ ਪੁਲੀਸ ਕੰਟਰੋਲ ਰੂਮ ਵਿੱਚ ਇਤਲਾਹ ਦਿੱਤੀ ਗਈ ਅਤੇ ਬਾਅਦ ਵਿੱਚ ਉਹ ਖ਼ੁਦ ਥਾਣੇ ਪਹੁੰਚੇ ਅਤੇ ਬਿਆਨ ਦਰਜ ਕਰਵਾਏ ਲੇਕਿਨ ਅੱਜ ਦੂਜੇ ਦਿਨ ਵੀ ਹਮਲਾਵਰਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ। ਸੋਹਾਣਾ ਥਾਣੇ ਦੇ ਡਿਊਟੀ ਅਫ਼ਸਰ ਏਐਸਆਈ ਜੀਤ ਚੰਦ ਨੇ ਜ਼ਖ਼ਮੀ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ, ਘਟਨਾ ਸਬੰਧੀ ਮੌਕੇ ਦਾ ਜਾਇਜ਼ਾ ਲੈਣ ਅਤੇ ਹਸਪਤਾਲ ’ਚੋਂ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ