Share on Facebook Share on Twitter Share on Google+ Share on Pinterest Share on Linkedin ਪਾਣੀਆਂ ਦਾ ਮੁੱਦਾ: ਪੰਜਾਬੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ: ਬੀਬੀ ਰਾਮੂਵਾਲੀਆ ਸੁਨੀਲ ਜਾਖੜ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਕੇਂਦਰ ਸਰਕਾਰ ਨੂੰ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣ ਨਬਜ਼-ਏ-ਪੰਜਾਬ, ਮੁਹਾਲੀ, 2 ਮਈ: ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਰਾਮੂਵਾਲੀਆ ਨੇ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਬੇਸ਼ੱਕ ਪਾਣੀ ਦੀ ਸਾਰਿਆਂ ਨੂੰ ਲੋੜ ਹੈ ਪਰ ਜਦ ਤੁਹਾਡੇ ਘਰ ਆਪਣੇ ਹਿੱਸੇ ਦੀ ਰੋਟੀ ਨਾ ਪੱਕ ਰਹੀ ਹੋਵੇ ਅਤੇ ਤੁਹਾਡੇ ਬੱਚੇ ਵਿਲਕ ਰਹੇ ਹੋਣ ਤਾਂ ਅਜਿਹੇ ਵਿੱਚ ਮਾਂ ਆਪਣਾ ਹਿੱਸਾ ਕਿਸੇ ਦੂਜੇ ਬਾਹਰੀ ਨੂੰ ਕਿੰਝ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਪਾਣੀ ਦੀ ਥੁੜ ਨਾਲ ਜੂਝ ਰਿਹਾ ਹੈ ਅਤੇ ਇਸ ਕਾਰਨ ਕਿਸਾਨ ਬੇਹਾਲ ਹਨ ਫਿਰ ਹਰਿਆਣੇ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਿਆਸੀ ਪਾਰਟੀਆਂ ਦਾ ਨਹੀਂ ਹੈ ਬਲਕਿ ਪੰਜਾਬ ਦਾ ਅਹਿਮ ਅਤੇ ਸਾਂਝਾ ਮੁੱਦਾ ਹੈ ਅਤੇ ਪੰਜਾਬ ਦੇ ਮੁੱਦੇ ’ਤੇ ਸਾਡਾ ਕਿਸੇ ਨਾਲ ਕੋਈ ਮਤਭੇਦ ਨਹੀਂ ਹੈ ਅਤੇ ਅਸੀਂ ਸਾਰੇ ਇੱਕਜੁੱਟ ਹਾਂ। ਭਾਜਪਾ ਆਗੂ ਨੇ ਕਿਹਾ ਕਿ ਪਾਣੀ ਕਿਸੇ ਪਾਰਟੀ ਦਾ ਨਹੀਂ ਬਲਕਿ ਪੰਜਾਬ ਦੇ ਭਵਿੱਖ ਦਾ ਮਸਲਾ ਹੈ ਅਤੇ ਪੰਜਾਬੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਾਨੂੰ ਸਿਆਸਤ ਤੋਂ ਦੂਰ ਰਹਿ ਕੇ ਪੰਜਾਬ ਦੀ ਬਿਹਤਰੀ ਲਈ ਇਕੱਠੇ ਹੋ ਕੇ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਪਾਣੀਆਂ ਦੇ ਮਸਲੇ ਬਾਰੇ ਕੇਂਦਰ ਸਰਕਾਰ ਨੂੰ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣ ਤਾਂ ਜੋ ਪੰਜਾਬ ਨਾਲ ਪਾਣੀਆਂ ਦੀ ਕੋਈ ਕਾਣੀ ਵੰਡ ਨਾ ਹੋ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ