Share on Facebook Share on Twitter Share on Google+ Share on Pinterest Share on Linkedin ਖ਼ਰਾਬ ਮੌਸਮ: ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਕਿਸਾਨਾਂ ਨੇ ਪ੍ਰਬੰਧਾਂ ਸਵਾਲ ਚੁੱਕੇ, ਸਰਕਾਰੀ ਦਾਅਵੇ ਨਕਾਰੇ ਜ਼ਿਲ੍ਹੇ ਵਿੱਚ 1,31,120 ਮੀਟਰਿਕ ਟਨ ਕਣਕ ਦੀ ਖ਼ਰੀਦ, 254.76 ਕਰੋੜ ਕਿਸਾਨਾਂ ਨੂੰ ਅਦਾਇਗੀ ਕੀਤੀ: ਡੀਸੀ ਨਬਜ਼-ਏ-ਪੰਜਾਬ, ਮੁਹਾਲੀ, 2 ਮਈ: ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਖ਼ਰਾਬ ਮੌਸਮ ਦੌਰਾਨ ਫ਼ਸਲ ਦੀ ਸੰਭਾਲ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਸਰਕਾਰੀ ਵਾਅਦਿਆਂ ਨੂੰ ਕਿਸਾਨਾਂ ਨੇ ਮੁੱਢੋਂ ਨਕਾਰ ਦਿੱਤਾ ਹੈ। ਹਾਲਾਂਕਿ ਅੱਜ ਅਚਾਨਕ ਮੌਸਮ ਖ਼ਰਾਬ ਅਤੇ ਹਲਕੀ ਬਾਰਸ਼ ਹੋਣ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਢੁਕਵੇਂ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਹਨ ਪ੍ਰੰਤੂ ਦੂਜੇ ਪਾਸੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਹਰਦੀਪ ਸਿੰਘ ਹੈਪੀ ਘੋਗਾ, ਗੋਲਡੀ ਖਰੜ ਅਤੇ ਸ਼ੇਰ ਸਿੰਘ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ। ਸਹੀ ਤਰੀਕੇ ਨਾਲ ਲਿਫ਼ਟਿੰਗ ਨਹੀਂ ਹੋ ਰਹੀ। ਜਿਸ ਕਾਰਨ ਖ਼ਰੀਦੀ ਗਈ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਦੇ 254.76 ਕਰੋੜ ਰੁਪਏ ਪਾ ਦਿੱਤੇ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਜੋਂ ਕਿਸਾਨਾਂ ਨੂੰ 48 ਘੰਟੇ ਮੁਤਾਬਕ 102 ਫੀਸਦੀ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਸਮੂਹ ਖ਼ਰੀਦ ਏਜੰਸੀਆਂ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਬਾਰਿਸ਼ ਕਾਰਨ ਕਣਕ ਨੂੰ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,31,120 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਦੀ 100 ਫੀਸਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ’ਚੋਂ 76 ਫੀਸਦੀ ਕਣਕ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 30,886 ਮੀਟਰਿਕ ਟਨ, ਮਾਰਕਫੈੱਡ ਵੱਲੋਂ 24,270 ਮੀਟਰਿਕ ਟਨ, ਪਨਸਪ ਵੱਲੋਂ 24, 957 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15, 585 ਮੀਟਰਿਕ ਟਨ ਅਤੇ ਐਫ਼ਸੀਆਈ ਵੱਲੋਂ 10,382 ਮੀਟਰਿਕ ਟਨ ਅਤੇ ਵਪਾਰੀ ਵਰਗ ਵੱਲੋਂ 25,240 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਹੁਣ ਹਾੜ੍ਹੀ ਦਾ ਸੀਜ਼ਨ ਆਪਣੇ ਅੰਤਿਮ ਪੜਾਅ ਵੱਲ ਵੱਧ ਰਿਹਾ ਹੈ, ਜਿਸ ਕਰਕੇ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਹੁਣ ਜਲਦੀ ਲਿਫ਼ਟਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ। ਕਿਸਾਨਾਂ ਨੂੰ ਕਣਕ ਦੀ ਖ਼ਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ