Share on Facebook Share on Twitter Share on Google+ Share on Pinterest Share on Linkedin ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 3 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਰਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਸਪੁੱਤਰੀ ਬੀਬੀ ਭਾਨੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸਰੂਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਭਾਈ ਅਮਰਜੀਤ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਮ ਸਿੰਘ, ਭਾਈ ਸਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਬੀਬੀ ਬਖ਼ਸ਼ਿੰਦਰ ਕੌਰ, ਹਰਜੱਸ ਕੀਰਤਨੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਾਰਾ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ