Share on Facebook Share on Twitter Share on Google+ Share on Pinterest Share on Linkedin ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਆਗੂ ਨੇ ਸ਼ਹਿਰ ’ਚੋਂ ਬਾਹਰ ਹੋਣ ਦਾ ਹਵਾਲਾ ਦੇ ਕੇ ਕੁੱਝ ਦਿਨਾਂ ਦੀ ਮੋਹਲਤ ਮੰਗੀ ਨਬਜ਼-ਏ-ਪੰਜਾਬ, ਮੁਹਾਲੀ, 6 ਮਈ: ਬੰਬਾਂ ਬਾਰੇ ਵਿਵਾਦਿਤ ਬਿਆਨ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਪੇਸ਼ ਨਹੀਂ ਹੋਏ। ਮੁਹਾਲੀ ਪੁਲੀਸ ਨੇ ਬਾਜਵਾ ਨੂੰ ਸੰਮਨ ਭੇਜ ਕੇ ਅੱਜ ਮੰਗਲਵਾਰ ਨੂੰ ਫੇਜ਼-7 ਸਥਿਤ ਸਾਈਬਰ ਸੈੱਲ ਦੇ ਥਾਣੇ ਵਿੱਚ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਪੁਲੀਸ ਵੱਲੋਂ ਅੱਜ ਕਾਂਗਰਸ ਆਗੂ ਕੋਲੋਂ ਤੀਜੀ ਵਾਰ ਪੁੱਛਗਿੱਛ ਕੀਤੀ ਜਾਣੀ ਪਰ ਉਹ ਨਹੀਂ ਆਏ। ਦੱਸਿਆ ਗਿਆ ਹੈ ਕਿ ਬਾਜਵਾ ਵੱਲੋਂ ਪੁਲੀਸ ਨੂੰ ਅਰਜ਼ੀ ਦੇ ਕੇ ਕਿਹਾ ਗਿਆ ਹੈ ਕਿ ਉਹ ਸ਼ਹਿਰ ’ਚੋਂ ਬਾਹਰ ਹਨ। ਇਸ ਲਈ ਅਗਲੇ ਕੁੱਝ ਹੋਰ ਦਿਨਾਂ ਦੀ ਮੋਹਲਤ ਦਿੱਤੀ ਜਾਵੇ। ਇਸ ਤਰ੍ਹਾਂ ਮੁਹਾਲੀ ਪੁਲੀਸ ਵੱਲੋਂ ਬਾਜਵਾ ਨੂੰ ਨਵੇਂ ਸਿਰਿਓਂ ਸੰਮਨ ਭੇਜੇ ਜਾਣਗੇ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਮੁਹਾਲੀ ਪੁਲੀਸ ਦੀ ਵਿਸ਼ੇਸ਼ ਸਿੱਟ ਵੱਲੋਂ ਬੀਤੀ 25 ਅਪਰੈਲ ਨੂੰ ਲਗਪਗ ਪੌਣੇ ਸੱਤ ਘੰਟੇ ਸਾਈਬਰ ਅਪਰਾਧ ਥਾਣੇ ਵਿੱਚ ਕਾਂਗਰਸ ਆਗੂ ਕੋਲੋਂ ਪੁੱਛਗਿੱਛ ਕੀਤੀ ਗਈ ਸੀ ਜਦੋਂਕਿ ਇਸ ਤੋਂ ਪਹਿਲਾਂ ਬੀਤੀ 15 ਅਪਰੈਲ ਨੂੰ ਬਾਜਵਾ ਤੋਂ ਕਰੀਬ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ ਗਈ ਸੀ। ਮੁਹਾਲੀ ਪੁਲੀਸ ਵੱਲੋਂ ਪੁੱਛਗਿੱਛ ਦੌਰਾਨ ਬਾਜਵਾ ਦਾ ਐਪਲ ਦਾ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਿਆ ਗਿਆ ਹੈ ਲੇਕਿਨ ਪਾਸਵਰਡ ਨਾ ਹੋਣ ਕਾਰਨ ਪੁਲੀਸ ਫੋਨ ਨੂੰ ਖੰਗਾਲ ਨਹੀਂ ਸਕੀ। ਇਸ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਆਗੂ ਨੇ ਪੁਲੀਸ ਨੂੰ ਆਪਣੇ ਫੋਨ ਦਾ ਪਾਸਵਰਡ ਨਹੀਂ ਦਿੱਤਾ ਹੈ। ਬਾਜਵਾ ਦਾ ਕਹਿਣਾ ਹੈ ਕਿ ਇਹ ਉਸ ਦੀ ਨਿੱਜਤਾ ’ਤੇ ਹਮਲਾ ਹੈ। ਕਾਬਿਲੇਗੌਰ ਹੈ ਕਿ ਪ੍ਰਤਾਪ ਬਾਜਵਾ ਨੇ ਨਿੱਜੀ ਟੀਵੀ ਚੈਨਲ ’ਤੇ ਵਿਸ਼ੇਸ਼ ਇੰਟਰਵਿਊ ਵਿੱਚ ਸੂਤਰਾਂ ਦੇ ਹਵਾਲੇ ਨਾਲ ਪੰਜਾਬ ਵਿੱਚ 50 ਬੰਬ ਆਉਣ। ਜਿਨ੍ਹਾਂ ’ਚੋਂ 18 ਚੱਲ ਚੁੱਕੇ ਹਨ ਅਤੇ 32 ਹੋਰ ਹਾਲੇ ਚੱਲਣੇ ਬਾਕੀ ਹਨ, ਬਾਰੇ ਕਿਹਾ ਸੀ। ਇਸ ਸਬੰਧੀ ਬਾਜਵਾ ਦੇ ਖ਼ਿਲਾਫ਼ ਇੱਕ ਮਹਿਲਾ ਸਿਪਾਹੀ ਤਰਨਪ੍ਰੀਤ ਕੌਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਈਬਰ ਅਪਰਾਧ ਥਾਣਾ ਫੇਜ਼-7 ਵਿੱਚ ਬੀਐਨਐਸ ਦੀ ਧਾਰਾ 353 (2), 197 (1) ਡੀ ਦੇ ਤਹਿਤ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਬਾਰੇ ਬਿਆਨ ਦੇ ਮਾਮਲੇ ਵਿੱਚ ਮੁਹਾਲੀ ਸਾਈਬਰ ਅਪਰਾਧ ਥਾਣੇ ਵਿੱਚ ਦਰਜ ਐਫ਼ਆਈਆਰ ਨੂੰ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਜਿਸ ’ਤੇ ਭਲਕੇ 7 ਮਈ ਨੂੰ ਸੁਣਵਾਈ ਹੋਵੇਗੀ। ਕਾਂਗਰਸ ਆਗੂ ਨੇ ਮੁਹਾਲੀ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਐਫ਼ਆਈਆਰ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਉਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਿਸ ’ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ