Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਜੰਗੀ ਯਾਦਗਾਰ: ਸਰਹਿੰਦ ਫਤਿਹ ਦਿਵਸ ਮਨਾਉਣ ਲਈ ਗੁਰਦੁਆਰਾ ਤਾਲਮੇਲ ਕਮੇਟੀ ਨੇ ਰੂਪਰੇਖਾ ਉਲੀਕੀ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਵਿੱਚ 10 ਤੋਂ 12 ਮਈ ਤੱਕ ਤਿੰਨ ਦਿਨ ਚੱਲਣਗੇ ਧਾਰਮਿਕ ਸਮਾਗਮ 12 ਮਈ ਨੂੰ ਅਲੌਕਿਕ ਨਗਰ ਕੀਰਤਨ ਦੇ ਰੂਪ ਵਿੱਚ ਕੱਢਿਆ ਜਾਵੇਗਾ ਸਰਹਿੰਦ ਫਤਿਹ ਮਾਰਚ ਨਬਜ਼-ਏ-ਪੰਜਾਬ, ਮੁਹਾਲੀ, 6 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲੀ ਦਲ ਅਤੇ ਸਮੂਹ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ 12 ਮਈ ਸਰਹਿੰਦ ਫਤਿਹ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਚੱਪੜਚਿੜੀ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ, ਐਸਜੀਪੀਸੀ ਅਤੇ ਅਕਾਲੀ ਦਲ ਦੀ ਸਾਂਝੀ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਸਰਹਿੰਦ ਫਤਿਹ ਦਿਵਸ ਸਮਾਗਮ ਦੀਆਂ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਸਰਹਿੰਦ ਫਤਿਹ ਦਿਵਸ ਸਬੰਧੀ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਵਿਖੇ 10 ਮਈ ਤੋਂ 12 ਮਈ ਤੱਕ ਧਾਰਮਿਕ ਸਮਾਗਮ ਹੋਵੇਗਾ। 10 ਮਈ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ 12 ਮਈ ਨੂੰ ਸਵੇਰੇ 10 ਵਜੇ ਭੋਗ ਉਪਰੰਤ ਅਲੌਕਿਕ ਨਗਰ ਕੀਰਤਨ ਦੇ ਰੂਪ ਵਿੱਚ ਫਤਿਹਗੜ੍ਹ ਸਾਹਿਬ ਤੱਕ ਸਰਹਿੰਦ ਫਤਿਹ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਸਾਲਾਨਾ ਸਮਾਗਮ ਦੀ ਰੂਪਰੇਖਾ ਉਲੀਕੀ ਗਈ। ਪਰਮਿੰਦਰ ਸੋਹਾਣਾ ਨੇ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਰਹਿੰਦ ਫਤਿਹ ਮਾਰਚ ਵਿੱਚ ਆਪਣੇ ਪਰਿਵਾਰਾਂ ਸਮੇਤ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ ਅਤੇ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਧਰਮ ਦੀ ਗੁੜ੍ਹਤੀ ਵੀ ਜ਼ਰੂਰ ਦੇਣ ਤਾਂ ਜੋ ਨਵੀਂ ਪੀੜ੍ਹੀ ਆਪਣੇ ਵਿਰਸੇ ਅਤੇ ਇਤਿਹਾਸ ਤੋਂ ਜਾਣੂ ਹੋ ਸਕੇ। ਇਸ ਮੌਕੇ ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਬਾਜਵਾ, ਹਰਜੀਤ ਸਿੰਘ, ਜਗਦੀਸ ਸਿੰਘ, ਹਰਪਾਲ ਸਿੰਘ, ਹਰਦੀਪ ਸਿੰਘ, ਇੰਦਰਜੀਤ ਸਿੰਘ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਦਿਆਲ ਸਿੰਘ, ਭਜਨ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਅਕਾਲੀ ਆਗੂ ਰਮਨਦੀਪ ਸਿੰਘ ਬਾਵਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ