ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣਗੇ ‘ਵਿਧਾਇਕ ਤੇ ‘ਆਪ’ ਵਲੰਟੀਅਰ

ਡੀਸੀ ਕੋਮਲ ਮਿੱਤਲ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ, ਜ਼ਰੂਰੀ ਹਦਾਇਤਾਂ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 6 ਮਈ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਵਿਚ ਹੁਣ ਪੰਜਾਬ ਸਰਕਾਰ ਵੱਲੋਂ ਪਿੰਡ ਅਤੇ ਵਾਰਡ ਪੱਧਰ ’ਤੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਦਾ ਹੋਕਾ ਦੇਣ ਲਈ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਲਕੇ 7 ਮਈ ਨੂੰ ਮੁਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਖਰੜ ਹਲਕੇ ਵਿੱਚ ਅੱਠ ਮਈ ਨੂੰ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਕਮੇਟੀਆਂ ਦੇ ਮੈਂਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਹੋਕਾ ਦੇਣਗੇ।
ਡੀਸੀ ਕੋਮਲ ਮਿੱਤਲ ਨੇ ਸ਼ਹਿਰੀ ਖੇਤਰ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨਸ਼ਿਆਂ ਖ਼ਿਲਾਫ਼ ਅਲਖ ਜਗਾਉਣ ਲਈ ਪੇਂਡੂ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਸਮੇਤ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਅਤੇ ਡੇਰਾਬੱਸੀ ਹਲਕਿਆਂ ਵਿਚ ਨਸ਼ਿਆਂ ਵਿਰੁੱਧ ਇਹ ਯਾਤਰਾ 7 ਮਈ ਤੋਂ ਸ਼ੁਰੂ ਹੋਵੇਗੀ ਜਦੋਂਕਿ ਖਰੜ ਹਲਕੇ ਵਿਚ ਅੱਠ ਮਈ ਤੋਂ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਅੱਜ ਸਾਰੀਆਂ ਸਬ ਡਿਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਨਾਲ ਆਨਲਾਈਨ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿਚ ਏਡੀਸੀ (ਦਿਹਾਤੀ ਵਿਕਾਸ), ਸ੍ਰੀਮਤੀ ਸੋਨਮ ਚੌਧਰੀ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਮੌਜੂਦ ਸਨ।
ਡੀਸੀ ਨੇ ਸਮੂਹ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ\ਵਾਰਡ ਵਿੱਚ ਨਸ਼ਿਆਂ ਵਿਰੁੱਧ ਹੋਣ ਵਾਲੀ ਯਾਤਰਾ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਅਸੀਂ ਜ਼ਮੀਨੀ ਪੱਧਰ ’ਤੇ ਇੱਕਜੁੱਟ ਨਾ ਹੋਏ ਤਾਂ ਇਸ ਦੀ ਭਰਪਾਈ ਨੌਜਵਾਨ ਪੀੜ੍ਹੀ ਨੂੰ ਕਰਨੀ ਪੈ ਸਕਦੀ ਹੈ। ਇਸ ਲਈ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਡੱਟ ਕੇ ਸਾਥ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…