ਮੇਅਰ ਜੀਤੀ ਸਿੱਧੂ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ

ਨਬਜ਼-ਏ-ਪੰਜਾਬ, ਮੁਹਾਲੀ, 6 ਮਈ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮਹਿਲਾ ਕੌਂਸਲਰ ਰੁਪਿੰਦਰ ਕੌਰ ਰੀਨਾ ਅਤੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ ਦੀ ਮੌਜੂਦਗੀ ਵਿੱਚ ਇੱਥੋਂ ਦੇ ਫੇਜ਼-4 (ਵਾਰਡ ਨੰਬਰ-4 ਅਤੇ ਵਾਰਡ ਨੰਬਰ-5) ਵਿੱਚ ਅੰਦਰੂਨੀ ਅਤੇ ‘ਬੀ’ ਸੜਕਾਂ ਦੀ ਮੁਰੰਮਤ ਅਤੇ ਨਵੇਂ ਸਿਰਿਓਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਮੇਅਰ ਨੇ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਜੀਤੀ ਸਿੱਧੂ ਨੇ ਕਿਹਾ ਕਿ ਇਨ੍ਹਾਂ ਦੋਵੇਂ ਵਾਰਡਾਂ ਦੀਆਂ ਸੜਕਾਂ ਨੂੰ ਪੁੱਟ ਕੇ ਨਵੇਂ ਸਿਰਿਓਂ ਰੀ-ਕਾਰਪੈਟਿੰਗ ਕਰਵਾਈ ਜਾਵੇਗੀ। ਇਸ ਪ੍ਰਾਜੈਕਟ 1.58 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੀ-ਕਾਰਪਰੇਟਿੰਗ ਤੋਂ ਬਾਅਦ ਇਨ੍ਹਾਂ ਸੜਕਾਂ ਦੀ ਨੁਹਾਰ ਬਦਲ ਜਾਵੇਗੀ ਅਤੇ ਇਸ ਨਾਲ ਇਲਾਕੇ ਦੀ ਖ਼ੂਬਸੂਰਤੀ ਨੂੰ ਵੀ ਚਾਰ ਚੰਨ ਲੱਗਣਗੇ। ਉਨ੍ਹਾਂ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕਰਨ ਅਤੇ ਜਿੱਥੇ ਕਿਤੇ ਕੋਈ ਕਮੀ ਪੇਸ਼ੀ ਨਜ਼ਰ ਆਉਂਦੀ ਹੈ, ਉਸ ਨੂੰ ਤੁਰੰਤ ਠੀਕ ਕੀਤ ਜਾਵੇ। ਉਨ੍ਹਾਂ ਕਿਹਾ ਕਿ ਕੁਆਲਿਟੀ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੜਕਾਂ ਦੀ ਮੁਰੰਮਤ, ਪਾਰਕਾਂ ਦੀ ਦੇਖਰੇਖ, ਸਫ਼ਾਈ ਵਿਵਸਥਾ ਅਤੇ ਹੋਰ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਲੋਕਾਂ ਨੇ ਸੜਕਾਂ ਦਾ ਕੰਮ ਸ਼ੁਰੂ ਹੋਣ ਦੀ ਖ਼ੁਸ਼ੀ ਵਿੱਚ ਲੱਡੂ ਵੀ ਵੰਡੇ। ਇਸ ਮੌਕੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੀਪ ਸਿੰਘ, ਪਰਮਜੀਤ ਸਿੰਘ ਚੌਹਾਨ, ਨਵੀਂ ਸੰਧੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…