Share on Facebook Share on Twitter Share on Google+ Share on Pinterest Share on Linkedin ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ, ਵੱਡੀ ਗਿਣਤੀ ’ਚ ਸੰਗਤ ਪੁੱਜੀ ਨਬਜ਼-ਏ-ਪੰਜਾਬ, ਮੁਹਾਲੀ, 7 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਅਮਰੀਕ ਸਿੰਘ ਸ੍ਰੀ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਅਰਜਨ ਦੇਵ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਉਨ੍ਹਾਂ ਦੀ ਬਾਣੀ ਤੋਂ ਜਾਣੂ ਕਰਵਾਇਆ। ਭਾਈ ਕੇਵਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਮੌਕੇ ਭਾਈ ਮੇਜਰ ਸਿੰਘ ਤਰਨਤਾਰਨ ਸਾਹਿਬ, ਭਾਈ ਗੁਰਮੀਤ ਸਿੰਘ ਕਰਨਾਲ ਵਾਲੇ, ਭਾਈ ਜਤਿੰਦਰ ਸਿੰਘ ਭਰਤਗੜ੍ਹ, ਭਾਈ ਮਨਪ੍ਰੀਤ ਸਿੰਘ ਗੁਰਮਤਿ ਪ੍ਰਚਾਰ ਜਥਾ, ਭਾਈ ਮਨਜੀਤ ਸਿੰਘ ਲੁਧਿਆਣਾ ਵਾਲੇ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ