ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਸੀਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ’ਚ ਅਹਿਮ ਰੋਲ: ਦਮਨਦੀਪ ਕੌਰ

ਨਬਜ਼-ਏ-ਪੰਜਾਬ, ਮੁਹਾਲੀ, 7 ਮਈ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਐਮ ਦੀ ਯੋਗਸ਼ਾਲਾ ਤਹਿਤ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਯੋਗ ਅਭਿਆਸ ਦੀਆਂ ਕਲਾਸਾਂ ਲਾਈਆਂ ਜਾ ਰਹੀਆਂ ਅਤੇ ਵੱਡੀ ਗਿਣਤੀ ਵਿੱਚ ਲੋਕ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਐਸਡੀਐਮ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਦੇ ਹਾਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਚਲਾਈ ਜਾ ਰਹੀ ਸੀਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਰ ਟਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ-ਸ਼ੈਲੀ ਨਾਲ ਜੋੜ ਰਹੇ ਹਨ।
ਐਸਡੀਐਮ ਨੇ ਦੱਸਿਆ ਕਿ ਮੁਹਾਲੀ ਵਿੱਚ ‘ਸੀਐਮ ਦੀ ਯੋਗਸ਼ਾਲਾ’ ਲਈ ਟਰੇਨਰ ਸਵਾਤੀ ਸੈਣੀ ਵੱਲੋਂ ਰੋਜ਼ਾਨਾ 5 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਪਹਿਲੀ ਕਲਾਸ ਐਰੋਵਿਸਟਾ ਗੁਰੂ ਗੋਬਿੰਦ ਨਗਰ ਜ਼ੀਰਕਪੁਰ ਵਿਖੇ ਸਵੇਰੇ 6 ਤੋਂ 7 ਵਜੇ ਤੱਕ, ਦੂਜੀ ਕਲਾਸ ਸੈਕਟਰ-66ਬੀ ਅੰਬਿਕਾ ਲਾਅ ਪੇਰੀਸੀਅਨ ਸੁਸਾਇਟੀ ਵਿੱਚ ਸਵੇਰੇ 7.35 ਤੋਂ 8.35 ਵਜੇ ਤੱਕ, ਤੀਜੀ ਕਲਾਸ ਮੋਤੀਆ ਐਰੋ ਗ੍ਰੀਨਜ 2 ਐਰੋਸਿਟੀ ਰੋਡ ਮੁਹਾਲੀ ਵਿੱਚ ਸਵੇਰੇ 9.20 ਤੋਂ 10.20 ਵਜੇ ਤੱਕ, ਚੌਥੀ ਕਲਾਸ ਐਰੋਸਿਟੀ ਬਲਾਕ ‘ਐਫ਼’ ਵਿੱਚ ਸ਼ਾਮ 5 ਤੋਂ 6 ਵਜੇ ਤੱਕ ਅਤੇ ਪੰਜਵੀਂ ਕਲਾਸ ਟੈੱਕ ਟਾਊਨ ਐਲ ਬਲਾਕ ਐਰੋਸਿਟੀ ਸੁਸਾਇਟੀ ਪਾਰਕ ਵਿੱਚ ਸ਼ਾਮ 6.30 ਤੋਂ 7.30 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਯੋਗ ਸਿਖਲਾਈ ਦਿੱਤੀ ਜਾਂਦੀ ਹੈ।
ਐਸਡੀਐਮ ਨੇ ਕਿਹਾ ਕਿ ਟਰੇਨਰ ਸਵਾਤੀ ਸੈਣੀ ਵੱਲੋਂ ਲੋਕਾਂ ਦੀ ਸਹੂਲਤ ਅਨੁਸਾਰ ਦਿਨ ਵਿੱਚ 5 ਯੋਗਾ ਸੈਸ਼ਨ ਲਗਾ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ‘ਸੀਐਮ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਯੋਗਾ ਟਰੇਨਰ ਸਵਾਤੀ ਦਾ ਕਹਿਣਾ ਹੈ ਕਿ ਯੋਗਾ ਨਾਲ ਜੁੜੇ ਲੋਕ ਲਗਾਤਾਰ ਯੋਗ ਅਭਿਆਸ ਨਾਲ ਖ਼ੁਦ ਨੂੰ ਤੰਦਰੁਸਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸੈਸ਼ਨ ਉਨ੍ਹਾਂ ਦੇ ਘਰਾਂ ਦੇ ਨੇੜਲੇ ਪਾਰਕਾਂ, ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾ ਵਿਚ ਲਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਯੋਗਾ ਕਲਾਸਾਂ ਦਾ ਲਾਭ ਲੈਣ ਸਕਣ। ਮੁਫ਼ਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਲੋਕ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…