ਮਨਜੀਤ ਸਿੰਘ ਮਾਨ ਦੀ ਪਤਨੀ ਬੀਬੀ ਕੁਲਬੀਰ ਕੌਰ ਦਾ ਦੇਹਾਂਤ, ਅੰਤਿਮ ਵਿਦਾਇਗੀ ਦਿੱਤੀ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਦਸ਼ਮੇਸ਼ ਵੈਲਫੇਅਰ ਕੌਂਸਲ ਮੁਹਾਲੀ ਦੇ ਪ੍ਰਧਾਨ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪਤਨੀ ਬੀਬੀ ਕੁਲਬੀਰ ਕੌਰ ਮਾਨ (ਜੋ ਬੀਤੇ ਦਿਨੀਂ ਆਪਣੀ ਸੰਸਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ) ਦਾ ਅੰਤਿਮ ਸਸਕਾਰ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਨਜ਼ਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਬੀਬੀ ਕੁਲਬੀਰ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ, ਰਮਨਦੀਪ ਸਿੰਘ ਬਾਵਾ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਕੰਵਲਜੀਤ ਸਿੰਘ ਰੂਬੀ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ, ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ, ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਜਸਵੰਤ ਸਿੰਘ ਭੁੱਲਰ, ਨਿਰਮਲ ਸਿੰਘ ਸੱਭਰਵਾਲ, ਕਰਮ ਸਿੰਘ ਬਬਰਾ, ਦੀ ਭਾਈ ਲਾਲੋ ਕੋਆਪਰੇਟਿਵ ਸੁਸਾਇਟੀ ਮੁਹਾਲੀ ਦੇ ਪ੍ਰਧਾਨ ਪਰਦੀਪ ਸਿੰਘ ਭਾਰਜ, ਪ੍ਰਾਈਵੇਟ ਕੰਸ਼ਟ੍ਰਕਸ਼ਨ ਲੇਬਰ ਕੰਟਰੇਕਟਰਜ਼ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਕਲਸੀ, ਸਲਾਹਕਾਰ ਨਰਿੰਦਰ ਸਿੰਘ ਸੰਧੂ, ਰਾਜਾ ਕੰਵਰਜੋਤ ਸਿੰਘ, ਰਜਿੰਦਰ ਸਿੰਘ ਰਾਜਾ, ਗੁਰਦੁਆਰਾ ਤਾਲਮੇਲ ਕਮਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਮੁਹਾਲੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਸੂਰਜੀਤ ਸਿੰਘ ਮਠਾੜੂ, ਬਲਵਿੰਦਰ ਸਿੰਘ, ਹਰਜੀਤ ਸਿੰਘ, ਜਗਦੀਸ਼ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ ਬਾਜਵਾ, ਹਰਦੀਪ ਸਿੰਘ, ਮਨਜੀਤ ਸਿੰਘ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਬੰਧਕ ਕਮੇਟੀ ਮੈਂਬਰ ਗੁਰਚਰਨ ਸਿੰਘ ਨੰਨੜਾ, ਮੇਜਰ ਸਿੰਘ ਭੁੱਲਰ, ਬਲਵਿੰਦਰ ਸਿੰਘ ਹੂੰਝਣ, ਪਰਮਜੀਤ ਸਿੰਘ ਖੁਰਲ, ਜਸਪਾਲ ਸਿੰਘ ਵਿਰਕ, ਭੁਪਿੰਦਰ ਸਿੰਘ ਚਾਨ੍ਹੇ, ਤੇਜਿੰਦਰ ਸਿੰਘ ਸੱਭਰਵਾਲ, ਮੋਹਨ ਸਿੰਘ ਸਭੱਰਵਾਲ, ਤਰਸੇਮ ਸਿੰਘ ਖੋਖਰ, ਕੁਲਵਿੰਦਰ ਸਿੰਘ ਸੋਖੀ, ਸੁਖਵਿੰਦਰ ਸਿੰਘ ਠੇਠੀ, ਕੰਵਰਦੀਪ ਸਿੰਘ ਮਣਕੂ, ਸੁਰਿੰਦਰ ਸਿੰਘ ਜੰਡੂ, ਭੁਪਿੰਦਰ ਸਿੰਘ ਮੁੱਧੜ, ਨਰਾਇਣ ਸਿੰਘ ਭੁੱਲਰ, ਜਸਵਿੰਦਰਪਾਲ ਸਿੰਘ ਭੰਮਰਾ, ਜਸਪਾਲ ਸਿੰਘ, ਜਸਵਿੰਦਰ ਸਿੰਘ ਸੋਖੀ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਕੂਲ ਚੰਡੀਗੜ੍ਹ ਦੇ ਚੈਅਰਮੇਨ ਬਲਦੇਵ ਸਿੰਘ ਕਲਸੀ, ਸਤਨਾਮ ਸਿੰਘ, ਅਮਰਜੀਤ ਸਿੰਘ ਵਿਰਦੀ, ਜਸਵਿੰਦਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਮਾਨ ਪਰਿਵਾਰ ਨਾਲ ਦੁਖ ਸਾਂਝਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…