ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸਐਮਓ-2 ਵਜੋਂ ਅਹੁਦਾ ਸੰਭਾਲਿਆ

ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਮੁੱਖ ਤਰਜੀਹ: ਡਾ. ਪਰਮਿੰਦਰਜੀਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਪੰਜਾਬ ਸਰਕਾਰ ਵੱਲੋਂ ਡਾ. ਪਰਮਿੰਦਰਜੀਤ ਸਿੰਘ ਨੂੰ ਖਰੜ ਤੋਂ ਬਦਲ ਕੇ ਮੁਹਾਲੀ ਦੇ ਸਰਕਾਰੀ ਜ਼ਿਲ੍ਹਾ ਪੱਧਰੀ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫ਼ਸਰ-2 (ਐਸਐਮਓ-2) ਤਾਇਨਾਤ ਕੀਤਾ ਗਿਆ ਹੈ। ਡਾ. ਪਰਮਿੰਦਰਜੀਤ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਵਿੱਚ ਐਸਐਮਓ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਲੰਮਾ ਸਮਾਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੈ ਭਗਤ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ। ਉਨ੍ਹਾਂ ਦੀ ਖਾਲੀ ਹੋਈ ਅਸਾਮੀ ’ਤੇ ਡਾ. ਪਰਮਿੰਦਰਜੀਤ ਸਿੰਘ ਨੂੰ ਬਤੌਰ ਐਸਐਮਓ-2 ਤਾਇਨਾਤ ਕੀਤਾ ਗਿਆ ਹੈ। ਉਂਜ ਇਸ ਤੋਂ ਪਹਿਲਾਂ ਵੀ ਡਾ. ਪਰਮਿੰਦਰਜੀਤ ਸਿੰਘ ਮੁਹਾਲੀ ਹਸਪਤਾਲ ਵਿੱਚ ਵੀ ਕਾਫ਼ੀ ਸਮੇਂ ਤੱਕ ਬਤੌਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾ ਚੁੱਕੇ ਹਨ। ਇੱਕ ਅਪਰੈਲ 2024 ਨੂੰ ਉਨ੍ਹਾਂ ਨੂੰ ਤਰੱਕੀ ਦੇ ਕੇ ਸਰਕਾਰੀ ਹਸਪਤਾਲ ਖਰੜ ਦਾ ਐਸਐਮਓ ਲਾਇਆ ਗਿਆ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਪਰਮਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਹ ਪਹਿਲਾਂ ਵੀ ਇਸ ਹਸਪਤਾਲ ਵਿੱਚ ਕੰਮ ਕਰਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇੱਥੇ ਕੰਮ ਕਰਨ ਦਾ ਕਾਫ਼ੀ ਤਜਰਬਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਜ਼ਿਲ੍ਹਾ ਪੱਧਰ ਦਾ ਇਹ ਇੱਕੋ ਇੱਕ ਸਰਕਾਰੀ ਹਸਪਤਾਲ ਹੈ, ਇੱਥੇ ਮਰੀਜ਼ਾਂ ਦੀ ਆਮਦ ਕਾਫ਼ੀ ਜ਼ਿਆਦਾ ਰਹਿੰਦੀ ਹੈ। ਉਹ ਪੁਰਜ਼ੋਰ ਯਤਨ ਕਰਨਗੇ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਮਿਆਰੀ ਸਿਹਤ ਸਹੂਲਤਾਂ ਮਿਲਣ। ਹਸਪਤਾਲ ਦੇ ਐਸਐਮਓ-1 ਡਾ. ਐਚਐਸ ਚੀਮਾ ਅਤੇ ਸਮੂਹ ਸਟਾਫ਼ ਨੇ ਡਾ. ਪਰਮਿੰਦਰਜੀਤ ਸਿੰਘ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…