ਮੁਹਾਲੀ ਪੁਲੀਸ ਵੱਲੋਂ ਦੋ ਵਾਹਨ ਚੋਰ ਗ੍ਰਿਫ਼ਤਾਰ, 7 ਮੋਟਰਸਾਈਕਲ ਤੇ 1 ਐਕਟਿਵਾ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਮੁਹਾਲੀ ਪੁਲੀਸ ਨੇ ਵਾਹਨ ਚੋਰ ਗਰੋਹ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਸੱਤ ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੀਆਂ ਹਦਾਇਤਾਂ ’ਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਸ੍ਰੀ ਮੁਕਤਸਰ ਸਾਹਿਬ (ਹਾਲ ਵਾਸੀ ਗੁਰਦੁਆਰਾ ਨੇੜੇ ਪਿੰਡ ਲਖਨੌਰ) ਅਤੇ ਵਿੱਕੀ ਕੁਮਾਰ ਉਰਫ਼ ਵਿੱਕੀ ਵਾਸੀ ਟਾਡਾ ਉੜਮੁੜ, ਹੁਸ਼ਿਆਰਪੁਰ (ਹਾਲ ਵਾਸੀ ਰੰਧਾਵਾ ਰੋਡ, ਖਰੜ) ਵਜੋਂ ਹੋਈ ਹੈ।

ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਪੂਰਵ ਪ੍ਰੀਮੀਅਮ ਅਪਾਰਟਮੈਂਟ ਸੈਕਟਰ-88 ਦੇ ਵਸਨੀਕ ਰੋਹਿਤ ਜਾਖੜ ਵੱਲੋਂ ਸੋਹਾਣਾ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਬੁਲਟ ਮੋਟਰਸਾਈਕਲ ਚੋਰੀ ਹੋ ਗਿਆ ਹੈ। ਇਸ ਸਬੰਧੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਜਸਪ੍ਰੀਤ ਸਿੰਘ ਜੱਸੀ ਅਤੇ ਵਿੱਕੀ ਕੁਮਾਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਸੱਤ ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕੀਤਾ ਗਿਆ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਵਾਹਨ ਚੋਰੀ ਦੇ ਮਾਮਲਿਆਂ ਸਬੰਧੀ ਹੋਰ ਅਹਿਮ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…