ਸਰਕਾਰ ਨੇ ਪੱਲਾ ਝਾੜਿਆ, ਉੱਦਮੀ ਨੌਜਵਾਨਾਂ ਨੇ ਸੰਗਤ ਦੇ ਸਹਿਯੋਗ ਨਾਲ ਸੜਕ ਦੀ ਮੁਰੰਮਤ ਦਾ ਬੀੜਾ ਚੁੱਕਿਆ

ਪਹਿਲਾਂ ਕਾਂਗਰਸ ਤੇ ਹੁਣ ‘ਆਪ’ ਸਰਕਾਰ ਨੇ ਚੱਪੜਚਿੜੀ ਨੂੰ ਅਣਗੌਲਿਆ ਕੀਤਾ: ਬੈਦਵਾਨ

ਨਬਜ਼-ਏ-ਪੰਜਾਬ, ਮੁਹਾਲੀ, 10 ਮਈ:
ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਲਿੰਕ ਅਤੇ ਮੁਹਾਲੀ ਤੋਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ (ਫਤਿਹ ਮਿਨਾਰ) ਨੂੰ ਜਾਂਦੀ ਸੜਕ ਦੀ ਬੇਹੱਦ ਖਸਤਾ ਹਾਲਤ ਹੈ ਪ੍ਰੰਤੂ ਪਹਿਲਾਂ ਕਾਂਗਰਸ ਅਤੇ ਹੁਣ ‘ਆਪ’ ਸਰਕਾਰ ਨੇ ਸੜਕ ਨਹੀਂ ਬਣਾਈ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਪਾਰੀ ਰੋਸ ਹੈ। ਸਰਕਾਰਾਂ ਅਤੇ ਅਧਿਕਾਰੀਆਂ ਦੇ ਤਰਲੇ ਕੱਢਣ ਦੇ ਬਾਵਜੂਦ ਜਦੋਂ ਕਿਸੇ ਨੇ ਨਹੀਂ ਸੁਣੀ ਤਾਂ ਪਿੰਡ ਦੀ ਸਰਪੰਚ ਹਰਮਨਦੀਪ ਕੌਰ ਅਤੇ ਹੋਰਨਾਂ ਉੱਦਮੀ ਨੌਜਵਾਨਾਂ ਸਿਮਰਨ ਸਿੰਘ ਹੁੰਦਲ ਅਤੇ ਅਕਾਲੀ ਆਗੂ ਅਜੈਪਾਲ ਸਿੰਘ ਮਿੱਡੂਖੇੜਾ ਨੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਆਪਣੇ ਪੱਧਰ ’ਤੇ ਚੱਪੜਚਿੜੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਵੀ ਆਪਣੇ ਹੱਥ ਵਿੱਚ ਕਹੀ ਫੜ ਕੇ ਕਾਰਸੇਵਾ ਵਿੱਚ ਹਿੱਸਾ ਲਿਆ।
ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਪੂਰਾ ਇਲਾਕਾ ਬਾਬਾ ਬੰਦਾ ਸਿੰਘ ਬਹਾਦਰ ਦੇ ਇਸ ਮਹਾਨ ਇਤਿਹਾਸ ਨਾਲ ਜੁੜਿਆ ਹੋਇਆ ਹੈ, ਇੱਥੇ ਬਾਬਾ ਬੰਦਾ ਸਿੰਘ ਬਹਾਦਰ ਨੇ ਵਜ਼ੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੱੁਜਰ ਕੌਰ ਦੀ ਸ਼ਹਾਦਤ ਦਾ ਬਦਲਿਆ ਲਿਆ ਸੀ, ਉੱਥੇ ਪਹਿਲੇ ਸਿੱਖ ਰਾਜ ਦੀ ਨੀਂਹ ਰੱਖੀ ਸੀ। ਅਕਾਲੀ ਸਰਕਾਰ ਨੇ ਚੱਪੜਚਿੜੀ ਵਿੱਚ ਜੰਗੀ ਯਾਦਗਾਰ ਬਣਾਈ ਸੀ ਜੋ ਸਿੱਖ ਇਤਿਹਾਸ ਨੂੰ ਸੁਰਜੀਤ ਕਰਦੀ ਹੋਈ ਇੱਕ ਅਦੁੱਤੀ ਮਿਸਾਲ ਹੈ। ਸੱਤਾ ਪਰਿਵਰਤਨ ਤੋਂ ਬਾਅਦ ਕਾਂਗਰਸ ਅਤੇ ਹੁਣ ‘ਆਪ’ ਸਰਕਾਰ ਨੇ ਜੰਗੀ ਯਾਦਗਾਰ ਦੀ ਸੰਭਾਲ ਅਤੇ ਸੜਕ ਬਣਾਉਣ ਨੂੰ ਤਵੱਜੋ ਨਹੀਂ ਦਿੱਤੀ ਜਾ ਰਹੀ।
ਅਕਾਲੀ ਆਗੂ ਨੇ ਕਿਹਾ ਕਿ ਸੰਗਤ ਵੱਲੋਂ ਅੱਜ ਸੜਕ ਦੀ ਮੁਰੰਮਤ ਦਾ ਬੀੜਾ ਚੁੱਕ ਕੇ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਦਾ ਯਤਨ ਕੀਤਾ ਗਿਆ ਹੈ, ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਦੀ ਨਜ਼ਰ ਆਈ ਤਾਂ ਲੋਕਾਂ ਨੂੰ ਖ਼ੁਦ ਅੱਗੇ ਆਉਣਾ ਪਿਆ ਹੈ। ਉਨ੍ਹਾਂ ਕਿਹਾ ਕਿ 12 ਮਈ ਨੂੰ ਚੱਪੜਚਿੜੀ ਤੋਂ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਦੇ ਰੂਪ ਵਿੱਚ ਸਰਹਿੰਦ ਫਤਿਹ ਮਾਰਚ ਕੱਢਿਆ ਜਾਵੇਗਾ। ਸੜਕ ’ਤੇ ਵੱਡੇ ਅਤੇ ਡੂੰਘੇ ਖੱਡੇ ਪੈਣ ਕਾਰਨ ਸੰਗਤ ਵਿੱਚ ਭਾਰੀ ਰੋਸ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…