ਨਸ਼ਾ ਤਸਕਰੀ: 76 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 10 ਮਈ:
ਮੁਹਾਲੀ ਪੁਲੀਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 76 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸੈਂਟਰਲ ਥਾਣਾ ਫੇਜ਼-8 ਦੇ ਮੁੱਖ ਅਫ਼ਸਰ ਥਾਣੇਦਾਰ ਸਤਨਾਮ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਰਸ਼ਦੀਪ ਸਿੰਘ ਵਾਸੀ ਜ਼ਿਲ੍ਹਾ ਮੋਗਾ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਪਿਛਲੇ ਪਾਸਿਓਂ ਕਾਬੂ ਕੀਤਾ ਹੈ ਜਦੋਂ ਉਹ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਸੀ। ਉਸ ਕੋਲੋਂ 21 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਵੱਲੋਂ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਧਰ, ਦੂਜੇ ਮਾਮਲੇ ਵਿੱਚ ਸੈਂਟਰਲ ਥਾਣਾ ਫੇਜ਼-8 ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਵਿਕਾਸ ਚਾਵਲਾ ਉਰਫ਼ ਰਾਜੂ ਵਾਸੀ ਗਿੱਦੜਬਾਹਾ (ਹਾਲ ਵਾਸੀ ਖਰੜ) ਨੂੰ ਪੁੱਡਾ ਭਵਨ ਦੇ ਪਿਛਲੇ ਪਾਸੇ ਕਾਬੂ ਕੀਤਾ ਹੈ ਜਦੋਂ ਉਹ ਮੋਟਰ ਸਾਈਕਲ ’ਤੇ ਕਿਸੇ ਗਾਹਕ ਨੂੰ ਨਸ਼ਾ ਦੇਣ ਜਾ ਰਿਹਾ ਸੀ। ਉਸ ਦੇ ਕਬਜ਼ੇ ’ਚੋਂ 45 ਗਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦਾ ਮੋਟਰ ਸਾਇਕਲ ਵੀ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਮੁਲਜ਼ਮ ਵਿਕਾਸ ਚਾਵਲਾ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…