Share on Facebook Share on Twitter Share on Google+ Share on Pinterest Share on Linkedin ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦੀ ਸਮਾਧ ਸਥਾਨ ’ਤੇ ਹੋਈ ਨੰਬਰਦਾਰਾਂ ਦੀ ਅਹਿਮ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 10 ਮਈ: ਮੁਹਾਲੀ ਜ਼ਿਲ੍ਹੇ ਦੇ ਨੰਬਰਦਾਰਾਂ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੇ ਪਿੰਡ ਸੋਹਾਣਾ ਦੇ ਨੰਬਰਦਾਰ ਹਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਭਗਤ ਆਸਾ ਰਾਮ ਜੀ ਦੀ ਸਮਾਧ ਸਥਾਨ ’ਤੇ ਹੋਈ। ਜਿਸ ਵਿੱਚ ਸੈਂਕੜੇ ਨੰਬਰਦਾਰਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਮੁੱਦਿਆਂ ’ਤੇ ਲੰਮੀ ਵਿਚਾਰ-ਵਟਾਂਦਰਾ ਕਰਦਿਆਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਕੀਤਾ ਗਿਆ। ਨੰਬਰਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਦਿਨੀਂ ਡੀਸੀ ਦਫ਼ਤਰ ਵੱਲੋਂ 10 ਨੰਬਰਦਾਰਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੀ ਨਿਖੇਧੀ ਕੀਤੀ। ਇਹ ਨੋਟਿਸ ਆਨਲਾਈਨ ਕੰਮ ਸਬੰਧੀ ਜ਼ਿੰਮੇਵਾਰੀਆਂ ਨਾਲ ਜੁੜੇ ਹੋਏ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰੀ ਤਹਿਸੀਲ ਦਫ਼ਤਰਾਂ ਵਿੱਚ ਨੰਬਰਦਾਰਾਂ ਲਈ ਵੱਖਰਾ ਕਮਰਾ ਉਪਲਬਧ ਕੀਤਾ ਜਾਵੇ ਤਾਂ ਜੋ ਉਹ ਆਪਣੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾ ਸਕਣ। ਬੁਲਾਰਿਆਂ ਨੇ ਮੰਗ ਕੀਤੀ ਕਿ ਨੰਬਰਦਾਰਾਂ ਦੀ ਪਾਰਕਿੰਗ ਫੀਸ ਖ਼ਤਮ ਕੀਤੀ ਜਾਵੇ, ਨੰਬਰਦਾਰਾਂ ਦਾ ‘ਮਾਣ ਭੱਤਾ’ ਵਧਾਇਆ ਜਾਵੇ ਅਤੇ ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਦਰਪੇਸ਼ ਮੁਸ਼ਕਲਾਂ ਹੱਲ ਕੀਤੀਆਂ ਜਾਣ। ਇਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਜਲਦੀ ਡੀਸੀ ਨੂੰ ਮਿਲਣ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਲਾਲ ਸਬੰਧਤ ਨੰਬਰਦਾਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨੰਬਰਦਾਰ ਕਰਮਜੀਤ ਸਿੰਘ ਮੌਲੀ, ਬਹਾਦਰ ਸਿੰਘ ਬੜੀ, ਮੇਜਰ ਸਿੰਘ ਸਨੇਟਾ, ਹਰਪਾਲ ਸਿੰਘ ਬਠਲਾਣਾ, ਨਛੱਤਰ ਸਿੰਘ ਮੁਹਾਲੀ, ਕੇਸਰ ਸਿੰਘ ਮਦਨਪੁਰ, ਸੁਰਮੁੱਖ ਸਿੰਘ ਦਾਊਂ, ਦਲਜਿੰਦਰ ਸਿੰਘ ਮੌਲੀ, ਹਰਿੰਦਰ ਸਿੰਘ ਸੁੱਖਗੜ੍ਹ, ਗੁਰਵਿੰਦਰ ਸਿੰਘ ਮਨੌਲੀ ਸੂਰਤ, ਜਗਤਾਰ ਸਿੰਘ ਬਾਸਮਾਂ, ਕਰਮਜੀਤ ਸਿੰਘ ਛੜਬੜ, ਸੰਤੋਖ ਸਿੰਘ, ਦਲਬੀਰ ਸਿੰਘ ਚਿੱਲਾ ਅਤੇ ਅਵਤਾਰ ਸਿੰਘ ਮੌਲੀ ਸਮੇਤ ਵੱਡੀ ਗਿਣਤੀ ਵਿੱਚ ਨੰਬਰਦਾਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ