ਸੰਗਤ ਦੇ ਨਿੱਜੀ ਉਪਰਾਲੇ ਤੋਂ ਬਾਅਦ ਗੂੜੀ ਨੀਂਦ ਤੋਂ ਜਾਗੀ ‘ਆਪ’ ਸਰਕਾਰ: ਬੈਦਵਾਨ

ਨਬਜ਼-ਏ-ਪੰਜਾਬ, ਮੁਹਾਲੀ, 11 ਮਈ:
ਪੰਜਾਬ ਸਰਕਾਰ ਵੱਲੋਂ ਚੱਪੜਚਿੜੀ ਸੜਕ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਅੱਜ ਸ਼ੁਰੂ ਕੀਤੇ ਗਏ ਕੰਮ ’ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਅਤੇ ਅਧਿਕਾਰੀਆਂ ਨੇ ਤਿੰਨ ਸਾਲ ਲੋਕਾਂ ਦੀ ਪੁਕਾਰ ਨਹੀਂ ਸੁਣੀ ਅਤੇ ਹੁਣ ਜਦੋਂਕਿ ਬੀਤੇ ਕੱਲ੍ਹ ਪਿੰਡ ਦੀ ਸਰਪੰਚ ਹਰਮਨਦੀਪ ਕੌਰ ਅਤੇ ਹੋਰਨਾਂ ਉੱਦਮੀ ਨੌਜਵਾਨਾਂ ਸਿਮਰਨ ਸਿੰਘ ਹੁੰਦਲ ਅਤੇ ਅਕਾਲੀ ਆਗੂ ਅਜੈਪਾਲ ਸਿੰਘ ਮਿੱਡੂਖੇੜਾ ਵੱਲੋਂ ਸੰਗਤ ਦੇ ਸਹਿਯੋਗ ਨਾਲ ਆਪਣੇ ਪੱਧਰ ’ਤੇ ਚੱਪੜਚਿੜੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਹੁਣ ਸਰਕਾਰ ਵੀ ਕੁੰਭਕਰਨੀ ਨੀਂਦ ਤੋਂ ਜਾਗ ਗਈ।
ਉਂਜ ਅਕਾਲੀ ਆਗੂ ਨੇ ਚੱਪੜਚਿੜੀ ਸੜਕ ਦੇ ਨਵੀਨੀਕਰਨ ਲਈ 3.77 ਕਰੋੜ ਰੁਪਏ ਮਨਜ਼ੂਰ ਕਰਨ ਅਤੇ ਕੰਮ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹਰ ਸਾਲ 12 ਮਈ ਨੂੰ ਇੱਥੇ ਸਰਹਿੰਦ ਫਤਿਹ ਦਿਵਸ ਮਨਾਇਆ ਜਾਂਦਾ ਹੈ ਪ੍ਰੰਤੂ ਮੁਹਾਲੀ ਤੋਂ ਫਤਿਹ ਮਿਨਾਰ ਪਹੁੰਚ ਸੜਕ ਅਤੇ ਲਿੰਕ ਸੜਕ ’ਤੇ ਡੂੰਘੇ ਖੱਡੇ ਪੈਣ ਕਾਰਨ ਰਾਹਗੀਰਾਂ ਦਾ ਲੰਘਣਾ ਮੁਸ਼ਕਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਕਈ ਹੋਰਨਾਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਵੀ ਖਸਤਾ ਬਣੀ ਹੋਈ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਨਿੱਜੀ ਦਖ਼ਲ ਦੇ ਕੇ ਪਿੰਡ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾਉਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…