Share on Facebook Share on Twitter Share on Google+ Share on Pinterest Share on Linkedin ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ: ਡੀਸੀ ਕੋਮਲ ਮਿੱਤਲ ਨਬਜ਼-ਏ-ਪੰਜਾਬ, ਮੁਹਾਲੀ, 12 ਮਈ: ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ ਸਾਲ 2025-26 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਸਹਿਮਤੀ https://agrisubsidy.agrimachinerypb.com/#/dsr-registration ਲਿੰਕ ’ਤੇ ਰਜਿਸਟਰ ਕਰਕੇ ਦੇ ਸਕਦੇ ਹਨ। ਸ੍ਰੀਮਤੀ ਮਿੱਤਲ ਨੇ ਕਿਸਾਨ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਉਸ ਤੋਂ ਬਾਅਦ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖ਼ਰੀਦ, ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਉਸ ਉਪਰੰਤ ਕਿਸਾਨ ਵੱਲੋਂ ਸਿਰਫ਼ ਆਪਣੀ ਸਿੱਧੀ ਬਿਜਾਈ ਅਧੀਨ ਜ਼ਮੀਨ ਦੇ ਵੇਰਵੇ ਹੀ ਦਿੱਤੇ ਜਾਣੇ ਹਨ। ਉਦਾਹਰਨ ਲਈ ਕਿਸਾਨ ਵੱਲੋਂ ਜ਼ਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਨੰਬਰ/ਖ਼ਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਵਿੱਘਾ) ਜਾਂ ਬਿਸਵਾ ਵਿੱਚ ਦਿੱਤੀ ਜਾਵੇ। ਇਹ ਲਿੰਕ 10 ਮਈ 2025 ਤੋ ਕਿਸਾਨਾਂ ਲਈ ਖੁੱਲ੍ਹਾ ਹੈ। ਡੀਸੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 1 ਜੁਲਾਈ 2025 ਤੋ 15 ਜੁਲਾਈ 2025 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ। ਮੁਹਾਲੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ