Share on Facebook Share on Twitter Share on Google+ Share on Pinterest Share on Linkedin ਜੰਗਬੰਦੀ ਸ਼ਾਂਤੀ ਦੀ ਦਿਸ਼ਾ ਵਿੱਚ ਇੱਕ ਸਕਾਰਾਤਮਿਕ ਕਦਮ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ: ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਭਾਰਤ-ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਸਵਾਗਤ ਕਰਦਿਆਂ ਇਸ ਨੂੰ ਖੇਤਰ ਵਿੱਚ ਸ਼ਾਂਤੀ ਦੀ ਦਿਸ਼ਾ ਵਿੱਚ ਇੱਕ ਸਕਾਰਾਤਮਿਕ ਕਦਮ ਦੱਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜਿਨ੍ਹਾਂ ਦੀ ਸਿਆਣਪ ਤੇ ਸਵੈਮਾਣ ਸੋਚ ਕਾਰਨ ਇਹ ਸੰਭਵ ਹੋ ਸਕਿਆ। ਅੱਜ ਇੱਥੇ ਭਾਜਪਾ ਆਗੂ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਸਰਹੱਦਾਂ ’ਤੇ ਸ਼ਾਂਤੀ ਦੋਵਾਂ ਮੁਲਕਾਂ ਦੇ ਹਿੱਤ ਵਿੱਚ ਹੈ, ਖ਼ਾਸ ਕਰਕੇ ਪੰਜਾਬ ਦੇ ਲੋਕਾਂ ਲਈ ਜੋ ਪਾਕਿਸਤਾਨ ਨਾਲ 553 ਕਿੱਲੋਮੀਟਰ ਦੀ ਸਰਹੱਦ ਸਾਂਝੀ ਕਰਦਾ ਹੈ। ਇਨ੍ਹਾਂ ਖੇਤਰਾਂ ਵਿੱਚ ਸਥਿਰਤਾ ਸਿਰਫ਼ ਕੂਟਨੀਤੀ ਦਾ ਮਾਮਲਾ ਨਹੀਂ ਹੈ, ਬਲਕਿ ਸਾਡੇ ਸਰਹੱਦੀ ਭਾਈਚਾਰਿਆਂ ਦੀ ਖ਼ੁਸ਼ਹਾਲੀ ਅਤੇ ਸੁਰੱਖਿਆ ਲਈ ਜ਼ਰੂਰੀ ਹੈ।’’ ਜੰਗਬੰਦੀ ਲਈ ਕੇਂਦਰ ਸਰਕਾਰ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਬੀਬੀ ਰਾਮੂਵਾਲੀਆ ਨੇ ਜ਼ੋਰ ਦੇ ਕੇ ਆਖਿਆ ਕਿ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀਪੂਰਨ ਗੱਲਬਾਤ ਲਈ ਖੜ੍ਹਾ ਰਿਹਾ ਹੈ ਪ੍ਰੰਤੂ ਅੱਤਵਾਦ ਅਤੇ ਸਰਹੱਦ ਪਾਰ ਘੁਸਪੈਠ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਸ਼ਾਂਤੀ ਪ੍ਰਕਿਰਿਆ ਨੂੰ ਜਾਰੀ ਰੱਖਣਾ ਹੈ ਤਾਂ ਪਾਕਿਸਤਾਨ ਨੂੰ ਆਪਣੀ ਧਰਤੀ ’ਤੇ ਅੱਤਵਾਦੀ ਢਾਂਚੇ ਨੂੰ ਖ਼ਤਮ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ‘‘ਮੈਂ ਸ਼ਾਂਤੀ ਲਈ ਸਾਰੇ ਯਤਨਾਂ ਦਾ ਸਮਰਥਨ ਕਰਦਾ ਹਾਂ ਪਰ ਇਹ ਵੀ ਮਹੱਤਵਪੂਰਨ ਹੈ ਕਿ ਪਾਕਿਸਤਾਨ ਇਹ ਯਕੀਨੀ ਬਣਾਏ ਕਿ ਸਰਹੱਦੋਂ ਪਾਰ ਕਿਸੇ ਵੀ ਅੱਤਵਾਦੀ ਢਾਂਚੇ ਨੂੰ ਕੰਮ ਕਰਨ ਦੀ ਆਗਿਆ ਨਾ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ