Nabaz-e-punjab.com

ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਜੁਡੀਸ਼ਲ ਜਾਂਚ ਹੋਵੇ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 13 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮਜੀਠਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕਰਦਿਆਂ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਅਤੇ ਮਾਮਲੇ ਦੀ ਤੈਅ ਤੱਕ ਜਾਣ ਲਈ ਉੱਚ ਪੱਧਰੀ ਜੁਡੀਸ਼ਲ ਜਾਂਚ ਕਰਵਾਈ ਜਾਵੇ। ਅੱਜ ਇੱਥੇ ਉਨ੍ਹਾਂ ਕਿਹਾ ਕਿ ਇਸ ਜ਼ਹਿਰੀਲੇ ਸ਼ਰਾਬ ਕਾਂਡ ਨੇ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖ਼ਿਲਾਫ਼ ਵਿੱਢੇ ਸੰਘਰਸ਼ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਖੜ੍ਹਾ ਕਰ ਦਿੱਤਾ।
ਅਕਾਲੀ ਆਗੂ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅਣਗਿਣਤ ਮਾਸੂਮ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾਉਣੀਆਂ ਪਈਆਂ ਸਨ। ਪ੍ਰੰਤੂ ਹੁਣ ਫਿਰ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਵਿੱਚ ਦੂਜੀ ਵਾਰ ਅਜਿਹਾ ਕਾਂਡ ਵਾਪਰਨਾ ਸਰਕਾਰੀ ਸਹਿ ਅਤੇ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਬਣਦੀ ਫੌਰੀ ਵਿੱਤੀ ਮਦਦ ਦਿੱਤੀ ਜਾਵੇ ਅਤੇ ਹਸਪਤਾਲ ਵਿੱਚ ਜੇਰੇ ਇਲਾਜ ਪੀੜਤ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ ਤਾਂ ਜੋ ਗਰੀਬ ਲੋਕਾਂ ਦੀਆਂ ਪੀੜ੍ਹਾਂ ਨੂੰ ਘੱਟ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…