Nabaz-e-punjab.com

ਹਾੜ੍ਹੀ ਦਾ ਸੀਜ਼ਨ ਅਖੀਰੀ ਪੜਾਅ ’ਤੇ, ਪੰਜਾਬ ਦੀਆਂ ਮੰਡੀਆਂ ਵਿੱਚ 129.17 ਮੀਟਰਿਕ ਟਨ ਕਣਕ ਦੀ ਆਮਦ

ਹੁਣ ਤੱਕ ਮੰਡੀਆਂ ’ਚੋਂ 128.91 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ: ਬਰਸਟ

ਨਬਜ਼-ਏ-ਪੰਜਾਬ, ਮੁਹਾਲੀ, 14 ਮਈ:
ਹਾੜੀ ਸੀਜ਼ਨ 2025-26 ਆਖ਼ਰੀ ਪੜਾਅ ਵਿੱਚ ਪਹੁੰਚ ਗਿਆ ਹੈ ਅਤੇ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੇ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਹੁਣ ਤੱਕ 128.91 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਖਰੀਦੀ ਫ਼ਸਲ ਦੀ ਅਦਾਇਗੀ ਵੀ ਨਾਲੋਂ-ਨਾਲ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 129.17 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ’ਚੋਂ 128.91 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰੀ ਏਜੰਸੀਆਂ ਵੱਲੋਂ 118.31 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਪਨਗਰੇਨ ਵੱਲੋਂ 37,92,512 ਮੀਟਰਿਕ ਟਨ, ਐਫ਼ਸੀਆਈ ਵੱਲੋਂ 2,98,637 ਮੀਟਰਿਕ ਟਨ, ਮਾਰਕਫੈੱਡ ਵੱਲੋਂ 31,06,814 ਮੀਟਰਿਕ ਟਨ, ਪਨਸਪ ਵੱਲੋਂ 27,91,587 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 18,41,144 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇੰਜ ਹੀ ਆੜ੍ਹਤੀਆਂ ਵੱਲੋਂ 10,60,626 ਮੀਟਰਿਕ ਟਨ ਕਣਕ ਦੀ ਖਰੀਦੀ ਗਈ ਹੈ।
ਸ੍ਰੀ ਬਰਸਟ ਨੇ ਦੱਸਿਆ ਕਿ ਮੰਡੀਆਂ ’ਚੋਂ 109.75 ਲੱਖ ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ, ਜਦਕਿ 19.16 ਲੱਖ ਮੀਟਰਿਕ ਟਨ ਦੀ ਲਿਫ਼ਟਿੰਗ ਹੋਣੀ ਬਾਕੀ ਹੈ। ਕਿਸਾਨਾਂ ਨੂੰ 27573.83 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ 44,184 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 46,319 ਮੀਟਰਿਕ ਟਨ ਕਣਕ ਦੀ ਖਰੀਦੀ ਗਈ ਹੈ, ਜਦਕਿ 3.12 ਲੱਖ ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਸਫ਼ਾਈ, ਪਾਣੀ, ਬਾਥਰੂਮ, ਛਾਂ, ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀ ਬੋਰਡ ਵੱਲੋਂ ਕਣਕ ਦੀ ਖ਼ਰੀਦ ਲਈ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖ਼ਰੀਦ ਕੇਂਦਰ ਸ਼ਾਮਲ ਹਨ। ਜਦੋਂਕਿ 1028 ਆਰਜ਼ੀ ਮੰਡੀਆਂ ਬਣਾਈਆ ਗਈਆਂ ਸਨ। ਬਰਸਟ ਨੇ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕੀਟ ਕਮੇਟੀਆਂ, ਵੱਖ-ਵੱਖ ਏਜੰਸੀਆਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿਚ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਯੋਗਦਾਨ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…