ਬਾਰ੍ਹਵੀਂ ਜਮਾਤ ਦੀ ਪ੍ਰੀਖਿਆ: ਹਰਜੋਤ ਬੈਂਸ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਨਬਜ਼-ਏ-ਪੰਜਾਬ, ਮੁਹਾਲੀ, 14 ਮਈ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਬੋਰਡ ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿੱਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਬੈਂਸ ਨੇ ਬਾਰ੍ਹਵੀਂ ਜਮਾਤ ਵਿੱਚ ਸਰਬੋਤਮ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਹਰਸੀਰਤ ਕੌਰ ਨੇ 100 ਫੀਸਦੀ ਅੰਕ ਹਾਸਲ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਅੱਗੇ ਹਨ। ਦੂਜਾ ਅਤੇ ਤੀਜਾ ਸਥਾਨ ਵੀ ਕੱਸੋਆਣਾ (ਫਿਰੋਜ਼ਪੁਰ) ਦੀ ਮਨਵੀਰ ਕੌਰ ਅਤੇ ਭੀਖੀ (ਮਾਨਸਾ) ਦੀ ਅਰਸ਼ ਨੇ ਹਾਸਲ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਪ੍ਰਤੀ ਦ੍ਰਿੜ੍ਹਤਾ ਅਤੇ ਵਚਨਬੱਧਤਾ ਸੱਚਮੁੱਚ ਰੰਗ ਲਿਆਈ ਹੈ, ਜੋ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ। ਦੱਸਣਯੋਗ ਹੈ ਕਿ 12ਵੀਂ ਜਮਾਤ ਵਿੱਚ ਲੜਕੀਆਂ ਨੇ 94.32 ਫ਼ੀਸਦੀ ਪਾਸ ਦਰ ਨਾਲ ਬਿਹਤਰੀਨ ਪ੍ਰਦਰਸ਼ਨ ਕਰਕੇ ਲੜਕਿਆਂ ਨੂੰ ਪਛਾੜਿਆ ਹੈ। ਇਸ ਨਾਲ ਪੰਜਾਬ ਸਰਕਾਰ ਦੀ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਨੂੰ ਚੰਗਾ ਹੁਲਾਰਾ ਮਿਲੇਗਾ।
ਹਰਜੋਤ ਬੈਂਸ ਨੇ ਕਿਹਾ ਕਿ 2,65,388 ਰੈਗੂਲਰ ਵਿਦਿਆਰਥੀ ਅਤੇ 12,571 ਓਪਨ ਸਕੂਲ ਦੇ ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ। ਰੈਗੂਲਰ ਵਿਦਿਆਰਥੀਆਂ ਦਾ ਨਤੀਜਾ 91 ਫੀਸਦੀ ਅਤੇ ਓਪਨ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 68.24 ਫੀਸਦੀ ਰਿਹਾ ਹੈ। ਇਹ ਸ਼ਾਨਦਾਰ ਪ੍ਰਾਪਤੀ ਇਨ੍ਹਾਂ ਨੌਜਵਾਨ ਵਿਦਿਆਰਥੀਆਂ ਦੇ ਸਮਰਪਣ, ਅਣਥੱਕ ਮਿਹਨਤ ਅਤੇ ਜਨੂਨ ਦਾ ਨਤੀਜਾ ਹੈ। ਸਿੱਖਿਆ ਮੰਤਰੀ ਨੇ ਇਨ੍ਹਾਂ ਵਿਦਿਆਰਥੀਆਂ ਦੀ ਬਿਹਤਰੀਨ ਕਾਰਗੁਜ਼ਾਰੀ ਵਿੱਚ ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…