Share on Facebook Share on Twitter Share on Google+ Share on Pinterest Share on Linkedin ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸ਼ਹਿਰ ਮੁਹਾਲੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਮੈਰੀਟੋਰੀਅਸ ਸਕੂਲ ਸੈਕਟਰ-70 ਦੇ ਵਿਦਿਆਰਥੀਆਂ ਨੇ ਮੁਹਾਲੀ ਦਾ ਨਾਂ ਰੌਸ਼ਨ ਕੀਤਾ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 14 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਬੋਰਡ ਵੱਲੋਂ ਜਾਰੀ 290 ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿੱਚ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸਤ ਹੋ ਰਹੇ ਵੀਆਈਪੀ ਸ਼ਹਿਰ ਮੁਹਾਲੀ ਦੀਆਂ ਕੁੜੀਆਂ ਨੇ ਬਾਜੀ ਮਾਰੀ। ਮੁਹਾਲੀ ਜ਼ਿਲ੍ਹੇ ਦੇ 13 ਵਿਦਿਆਰਥੀ ਪੰਜਾਬ ਦੀ ਮੈਰਿਟ ਵਿੱਚ ਆਏ ਹਨ। ਜਿਨ੍ਹਾਂ ’ਚੋਂ ਸਭ ਤੋਂ ਵੱਧ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਦੇ 11 ਵਿਦਿਆਰਥੀ ਹਨ। ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੁਹਾਲੀ ਦੀ ਲਾਜ ਰੱਖੀ ਹੈ। ਜਦੋਂਕਿ ਇੱਕ ਵਿਦਿਆਰਥੀ ਲਾਲੜੂ ਅਤੇ ਇੱਕ ਖ਼ਿਜ਼ਰਾਬਾਦ (ਕੁਰਾਲੀ) ਦਾ ਵਿਦਿਆਰਥੀ ਵੀ ਮੈਰਿਟ ਵਿੱਚ ਆਇਆ ਹੈ। ਜਿਵੇਂ ਪੰਜਾਬ ਪੱਧਰ ਦੀ ਮੈਰਿਟ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ, ਓਵੇਂ ਮੁਹਾਲੀ ਜ਼ਿਲ੍ਹੇ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਲੜਕੀਆਂ ਨੇ ਕਬਜ਼ਾ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 7664 ਵਿਦਿਆਰਥੀ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਅਪੀਅਰ ਹੋਏ ਸਨ। ਜਿਨ੍ਹਾਂ ’ਚੋਂ 7133 ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ ਅਤੇ ਉਨ੍ਹਾਂ ਦੀ ਪਾਸ ਪ੍ਰਤੀਸ਼ਤਤਾ 93.07 ਫੀਸਦੀ ਹੈ। ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਦੀ ਮਹਿਕ ਸ਼ਰਮਾ ਨੇ 497 ਅੰਕ ਲੈ ਕੇ ਮੁਹਾਲੀ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੀ ਮੈਰਿਟ ਵਿੱਚ ਉਸ ਦਾ ਤੀਜਾ ਰੈਂਕ ਹੈ। ਮਹਿਕਪ੍ਰੀਤ ਕੌਰ ਨੇ 493 ਅੰਕਾਂ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਦੂਜਾ ਅਤੇ ਪੰਜਾਬ ਵਿੱਚ 7ਵਾਂ ਰੈਂਕ ਅਤੇ ਭਾਵਨਾ ਨੇ 491 ਅੰਕਾਂ ਨਾਲ ਜ਼ਿਲ੍ਹੇ ਵਿੱਚ ਤੀਜਾ ਅਤੇ ਪੰਜਾਬ ਦੀ ਮੈਰਿਟ ਵਿੱਚ ਨੌਵਾਂ ਸਥਾਨ ਮੱਲਿਆ ਹੈ। ਇਹ ਤਿੰਨੇ ਵਿਦਿਆਰਥਣਾਂ ਨਾਨ-ਮੈਡੀਕਲ ਗਰੁੱਪ ਦੀਆਂ ਹਨ। ਇਸੇ ਸਕੂਲ ਦੇ ਕਾਮਰਸ ਗਰੁੱਪ ਦੇ ਧੀਰਜ ਚੌਧਰੀ ਨੇ 490 ਅੰਕਾਂ ਨਾਲ ਜ਼ਿਲ੍ਹੇ ਵਿੱਚ ਚੌਥਾ ਅਤੇ ਪੰਜਾਬ ਵਿੱਚ 10ਵਾਂ ਰੈਂਕ, ਸਾਇੰਸ ਗਰੁੱਪ ਦੀ ਪਾਇਲ ਤੇ ਵਿਨਾਇਕ ਕੁਮਾਰ ਨੇ 489 ਅੰਕਾਂ ਨਾਲ ਪੰਜਾਬ ਵਿੱਚ 11ਵਾਂ ਰੈਂਕ, ਇਸੇ ਗਰੁੱਪ ਦੇ ਕੁੰਦਨ ਨੇ 488 ਅੰਕਾਂ ਨਾਲ ਪੰਜਾਬ ਵਿੱਚ 12ਵਾਂ, ਅਤਰਜੋਤ ਸਿੰਘ ਅਤੇ ਕਾਮਰਸ ਗਰੁੱਪ ਦੇ ਹਬੀਬ ਅਤੇ ਸਰਕਾਰੀ ਸਕੂਲ ਲਾਲੜੂ ਦੇ ਸੁਧਾਂਸ਼ੂ ਤਿਵਾੜੀ ਨੇ 487 ਅੰਕਾਂ ਨਾਲ ਪੰਜਾਬ ਵਿੱਚ 13ਵਾਂ, ਸਰਕਾਰੀ ਸਕੂਲ ਖ਼ਿਜ਼ਰਾਬਾਦ ਦੀ ਕਾਮਰਸ ਗਰੁੱਪ ਦੀ ਮਾਨਸੀ ਜੋਸ਼ੀ ਅਤੇ ਮੈਰੀਟੋਰੀਅਸ ਸਕੂਲ ਮੁਹਾਲੀ ਦੀ ਕਾਮਰਸ ਗਰੁੱਪ ਦੀ ਰੀਤੂ ਅਤੇ ਸਾਇੰਸ ਗਰੁੱਪ ਦੀ ਸੁਨੇਹਾ ਨੇ 486 ਅੰਕਾਂ ਨਾਲ ਪੰਜਾਬ ਵਿੱਚ 14ਵਾਂ ਰੈਂਕ ਹਾਸਲ ਕੀਤਾ ਹੈ। ਇਸੇ ਦੌਰਾਨ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਜ਼ਿਲ੍ਹੇ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਨੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਦੀ ਪ੍ਰਿੰਸੀਪਲ ਸਮੇਤ ਸਮੂਹ ਅਧਿਆਪਕਾਂ ਦੀ ਸਖ਼ਤ ਮਿਹਨਤ ਲਈ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਮੈਰੀਟੋਰੀਅਸ ਸਕੂਲ ਮੁਹਾਲੀ ਦੇ 13 ਵਿਦਿਆਰਥੀ ਮੈਰਿਟ ਵਿੱਚ ਆਏ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਇਸ ਪ੍ਰਤੱਖ ਸਬੂਤ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਗਰੀਬ ਵਰਗ ਦੇ ਬੱਚੇ ਪੜ੍ਹਦੇ ਹਨ ਪ੍ਰੰਤੂ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਕਰਕੇ ਉਨ੍ਹਾਂ ਨੇ ਪੰਜਾਬ ਅਤੇ ਜ਼ਿਲ੍ਹੇ ਦੀ ਮੈਰਿਟ ਵਿੱਚ ਆਪਣੀ ਥਾਂ ਬਣਾਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ