ਮੇਅਰ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਸੜਕਾਂ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ

ਫੇਜ਼-11 ਵਿੱਚ 35 ਲੱਖ ਦੀ ਲਾਗਤ ਨਾਲ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ, ਮੁਹਾਲੀ, 14 ਮਈ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਇੱਥੋਂ ਦੇ ਫੇਜ਼-11 (ਵਾਰਡ ਨੰਬਰ-20 ਤੇ 21) ਵਿੱਚ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਕੰਮ ਉੱਤੇ 35 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਪਾਉਣ ਤੋਂ ਬਾਅਦ ਇਨ੍ਹਾਂ ਸੜਕਾਂ ਅਤੇ ਇਲਾਕੇ ਦੀ ਨੁਹਾਰ ਬਦਲ ਜਾਵੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਵੀ ਹਾਜ਼ਰ ਸਨ।
ਫੇਜ਼-11 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਦੋ ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਪਾਈ ਜਾ ਰਹੀ ਹੈ। ਬਰਸਾਤੀ ਦੇ ਦਿਨਾਂ ਵਿੱਚ ਇਸ ਖੇਤਰ ਨੂੰ ਪਾਣੀ ਦੀ ਵੱਡੀ ਮਾਰ ਪੈਂਦੀ ਸੀ ਅਤੇ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਕੇ ਵੱਡੀ ਤਬਾਹੀ ਮਚਾਉਂਦਾ ਸੀ ਪਰ ਹੁਣ ਇਹ ਸਮੱਸਿਆ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਾਈਪਲਾਈਨ ਪੈਟਰੋਲ ਪੰਪ ਤੋਂ ਮੰਦਰ ਤੱਕ ਅਤੇ ਮੰਦਰ ਤੋਂ ਜਗਤਪੁਰਾ ਤੱਕ ਪਾਈ ਜਾ ਰਹੀ ਹੈ। ਫੇਜ਼-11 ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਗੰਦਾ ਪਾਣੀ ਬਾਵਾ ਵਾਈਟ ਹਾਊਸ ਦੇ ਪਿਛਲੇ ਪਾਸੇ ਦੀ ਚੋਅ ਵਿੱਚ ਸੁੱਟਿਆ ਜਾਵੇਗਾ।

ਜੀਤੀ ਸਿੱਧੂ ਨੇ ਕਿਹਾ ਕਿ ਸੀਵਰੇਜ ਦਾ ਪਾਣੀ ਓਵਰਫ਼ਲੋ ਹੋਣ ਦੀ ਸਮੱਸਿਆ ਵੀ ਹੱਲ ਕੀਤੀ ਜਾ ਰਹੀ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਭਾਵੇਂ ਪ੍ਰਾਈਵੇਟ ਤੌਰ ’ਤੇ ਮਦਦ ਕਿਉਂ ਨਾ ਲੈਣੀ ਪਵੇ, ਇਸ ਵਾਰ ਲੋਕਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੇਅਰ ਨੇ ਕਿਹਾ ਕਿ ਇਸ ਖੇਤਰ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਹੀ ਫੇਜ਼-11 ਵਿੱਚ ਪਾਰਟੀ ਦਫ਼ਤਰ ਖੋਲ੍ਹਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਆਪਣੀ ਸਮੱਸਿਆ ਲੈ ਕੇ ਕਿਤੇ ਦੂਰ ਨਾ ਜਾਣਾ ਪਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…