ਮੁਹਾਲੀ ਹਲਕੇ ਦੀਆਂ ਸੜਕਾਂ ਦੀ ਹਾਲਤ ਤਰਸਯੋਗ, ਡਿਪਟੀ ਮੇਅਰ ਨੇ ਸਰਕਾਰ ਨੂੰ ਘੇਰਿਆ

ਬਲੌਂਗੀ, ਬੜਮਾਜਰਾ, ਚੱਪੜਚਿੜੀ, ਬੜੀ, ਮਟਰਾਂ, ਕੁਰੜੀ, ਕੁਰੜਾ ਤੇ ਹੋਰ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਮਾੜੀ

ਨਬਜ਼-ਏ-ਪੰਜਾਬ, ਮੁਹਾਲੀ, 15 ਮਈ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਲਿੰਕ ਸੜਕਾਂ ਦੀ ਖਸਤਾ ਹਾਲਤ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਬਰਸਾਤ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਨਾ ਕੀਤੀ ਗਈ ਤਾਂ ਗਈ ਪਿੰਡਾਂ ਦੇ ਵਸਨੀਕਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ। ਬੇਦੀ ਨੇ ਪਿੰਡਾਂ ਦੇ ਲੋਕਾਂ ਦੀ ਸ਼ਿਕਾਇਤ ’ਤੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲਿੰਕ ਸੜਕਾਂ ਦਾ ਜਾਇਜ਼ਾ ਲਿਆ।
ਡਿਪਟੀ ਮੇਅਰ ਬੇਦੀ ਨੇ ਦੱਸਿਆ ਕਿ ਸਰਕਾਰ ਦੀ ਵੱਡੇ ਪੱਧਰ ’ਤੇ ਖਿੱਲੀ ਉਡਣ ਤੋਂ ਬਾਅਦ ਹੀ ਚੱਪੜਚਿੜੀ ਦੀ ਸੜਕ ਹੁਣ ਬਣਦੀ ਸ਼ੁਰੂ ਹੋਈ ਹੈ। ਜਦੋਂਕਿ ਮੁਹਾਲੀ ਦੀ ਜੂਹ ਵਿੱਚ ਬਲੌਂਗੀ ਦੇ ਐਂਟਰੀ ਪੁਆਇੰਟ ਤੋਂ ਥਾਣੇ ਤੱਕ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਇਸ ਤੋਂ ਇਲਾਵਾ ਬਲੌਂਗੀ ਤੋਂ ਬੜਮਾਜਰਾ, ਜਗਤਪੁਰਾ, ਸਵਾੜਾ ਤੋਂ ਸੈਦਪੁਰ ਤੇ ਗਿੱਦੜਪੁਰ, ਬੜੀ, ਮਟਰਾਂ, ਕੁਰੜੀ, ਕੁਰੜਾ, ਸੇਖਣਮਾਜਰਾ ਸਮੇਤ ਹੋਰਨਾਂ ਕਈ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ। ਹਾਲਾਂਕਿ ਇਨ੍ਹਾਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਮਹਿੰਗੀ ਅਤੇ ਲਗਜਰੀ ਗੱਡੀਆਂ ਹਨ ਪ੍ਰੰਤੂ ਸੜਕਾਂ ਟੁੱਟੀਆਂ ਹੋਣ ਕਾਰਨ ਪਿੰਡ ਵਾਸੀਆਂ ਸਮੇਤ ਹੋਰਨਾਂ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਇਹ ਸਾਰਾ ਇਲਾਕਾ ਗਮਾਡਾ ਦੇ ਮਾਸਟਰ ਪਲਾਨ ਵਿੱਚ ਆਉਂਦਾ ਹੈ ਪਰ ਇਸ ਦੇ ਬਾਵਜੂਦ ਟੁੱਟੀਆਂ ਸੜਕਾਂ ਵਿਕਾਸ ਦੇ ਸਰਕਾਰੀ ਦਾਅਵਿਆਂ ਦੀ ਪੋਲ ਰਹੀਆਂ ਹਨ।
ਕੁਲਜੀਤ ਬੇਦੀ ਨੇ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਅਤੇ ਐਰੋਸਿਟੀ ਵਰਗੀਆਂ ਵੱਡੀਆਂ ਵਿਕਾਸ ਯੋਜਨਾਵਾਂ ਉਲੀਕਣ ਦੇ ਬਾਵਜੂਦ ਇਸ ਖੇਤਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਗਮਾਡਾ ਸਮੇਤ ਪੇਂਡੂ ਵਿਕਾਸ ਵਿਭਾਗ, ਪੰਜਾਬ ਮੰਡੀ ਬੋਰਡ ਵੀ ਲਿੰਕ ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਸਹੂਲਤਾਂ ਵੱਲ ਧਿਆਨ ਨਹੀਂ ਦੇ ਰਹੇ। ਉਨ੍ਹਾਂ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮਸਲੇ ਨੂੰ ਫੌਰੀ ਹੱਲ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਕਾਂਗਰਸ ਆਗੂ ਗੁਰਮੀਤ ਸਿੰਘ ਸਿਆਣ, ਸਾਬਕਾ ਸਰਪੰਚ ਸਵਰਨ ਸਿੰਘ, ਅਜੈਬ ਸਿੰਘ ਬਾਕਰਪੁਰ, ਜਸਪਾਲ ਸਿੰਘ, ਨਰਿੰਦਰ ਕੁਮਾਰ, ਭੁਪਿੰਦਰ ਸਿੰਘ, ਜਸਵੀਰ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ ਸੋਹਾਣਾ ਸਮੇਤ ਹੋਰਨਾਂ ਪਿੰਡਾਂ ਦੇ ਵਸਨੀਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…