Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਮਾਡਲ ਕੇਂਦਰ ਵਜੋਂ ਉੱਭਰੇਗਾ ਨਸ਼ਾ ਮੁਕਤੀ ਕੇਂਦਰ ਮੁਹਾਲੀ: ਡੀਸੀ ਕੋਮਲ ਮਿੱਤਲ ਡੀਸੀ ਨੇ ਨਸ਼ਾ ਮੁਕਤੀ ਕੇਂਦਰ ਮੁਹਾਲੀ ਦੇ ਕੰਮਕਾਜ ਦਾ ਜਾਇਜ਼ਾ ਲਿਆ ਪੀੜਤ ਨੌਜਵਾਨਾਂ ਨਾਲ ਵੀ ਕੀਤੀ ਗੱਲਬਾਤ, ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ, ਮੁਹਾਲੀ, 15 ਮਈ: ਸਰਕਾਰੀ ਨਸ਼ਾ ਮੁਕਤੀ ਕੇਂਦਰ ਮੁਹਾਲੀ ਦੇ ਸਮੁੱਚੇ ਕੰਮਕਾਜ ਅਤੇ ਨਵੇਂ ਸ਼ੁਰੂ ਕੀਤੇ ਗਏ ਹੁਨਰ ਵਿਕਾਸ ਕੋਰਸਾਂ ਦਾ ਮੁਲਾਂਕਣ ਕਰਨ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕੇਂਦਰ ਦਾ ਦੌਰਾ ਕੀਤਾ ਅਤੇ ਜੇਰੇ ਇਲਾਜ ਨੌਜਵਾਨਾਂ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਮੁਹਾਲੀ ਨੇੜ ਭਵਿੱਖ ਵਿੱਚ ਪੰਜਾਬ ਲਈ ਇੱਕ ਮਾਡਲ ਕੇਂਦਰ ਬਣ ਕੇ ਉੱਭਰੇਗਾ। ਪਹਿਲਾਂ 2-3 ਹਫ਼ਤੇ ਨਸ਼ਾ ਪੀੜਤ ਨੌਜਵਾਨਾਂ ਇਲਾਜ ਕੀਤਾ ਜਾਂਦਾ ਹੈ। ਉਪਰੰਤ ਉਨ੍ਹਾਂ ਨੂੰ ਇੱਥੇ ਹੀ ਮੁੜ ਵਸੇਬਾ ਕੇਂਦਰ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਸਬੰਧਤ ਰੁਚੀ ਦੇ ਆਧਾਰ ’ਤੇ ਕੰਪਿਊਟਰ, ਮੋਬਾਈਲ, ਬਿਜਲੀ ਦਾ ਕੰਮ ਅਤੇ ਖਾਣਾ ਬਣਾਉਣ ਆਦਿ ਹੁਨਰ ਸਿਖਲਾਈ ਦਿੱਤੀ ਜਾਂਦੀ ਹੈ। ਡੀਸੀ ਮਿੱਤਲ ਨੇ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਮਰੀਜ਼ਾਂ ਨੂੰ ਰਿਕਵਰੀ ਪ੍ਰਕਿਰਿਆ ਵਿੱਚ ਸਹਾਇਤਾ ਲਈ ਪੌਸ਼ਟਿਕ ਖ਼ੁਰਾਕ ਮਿਲੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਨੂੰ ਮਨੋਰੰਜਨ ਸਹੂਲਤਾਂ, ਯੋਗਾ ਰੂਮ ਅਤੇ ਘਰੇਲੂ ਬਾਗਬਾਨੀ ਗਤੀਵਿਧੀਆਂ ਨਾਲ ਲੈਸ ਕੀਤਾ ਗਿਆ ਹੈ ਤਾਂ ਜੋ ਪੀੜਤਾਂ ਨੂੰ ਖ਼ੁਦ ਰਚਨਾਤਮਿਕ ਕੰਮਾਂ ਵਿੱਚ ਲਗਾਉਣ ਵਿੱਚ ਮਦਦ ਮਿਲ ਸਕੇ। ਉਨ੍ਹਾਂ ਮੁੜ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਪੀੜਤਾਂ ਦੇ ਮੁਕੰਮਲ ਇਲਾਜ ਅਤੇ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਵਚਨਬੱਧ ਹੈ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸਪੀ (ਪੀਬੀਆਈ) ਦੀਪਿਕਾ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ ਅਤੇ ਮਨੋਰੋਗ ਮਾਹਰ ਡਾ. ਪੂਜਾ ਗਰਗ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ