ਬਿਜਲੀ ਕਾਮਿਆਂ ਦੀ ਦੇਸ਼-ਵਿਆਪੀ ਹੜਤਾਲ ਲਈ ਲਾਮਬੰਦੀ ਜ਼ੋਰਾਂ ’ਤੇ, ਰੈਲੀ ਕੀਤੀ

ਮੁਹਾਲੀ ਸਰਕਲ ਦੇ ਦਫ਼ਤਰ ਬਾਹਰ ਰੈਲੀ, ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ

ਨਬਜ਼-ਏ-ਪੰਜਾਬ, ਮੁਹਾਲੀ, 15 ਮਈ:
ਪੰਜਾਬ ਰਾਜ ਪਾਵਰਕੌਮ ਟੈਕਨੀਕਲ ਸਰਵਿਸ ਯੂਨੀਅਨ (ਟੀਐਸਯੂ), ਪੈਨਸ਼ਨਰਜ਼ ਐਸੋਸੀਏਸ਼ਨ, ਠੇਕਾ ਮੁਲਾਜ਼ਮ ਯੂਨੀਅਨ ਦੇ ਸਮੂਹ ਮੁਲਾਜ਼ਮਾਂ ਵੱਲੋਂ 20 ਮਈ ਨੂੰ ਕੀਤੀ ਜਾਣ ਵਾਲੀ ਦੇਸ਼-ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਸਰਕਲ ਪੱਧਰ ’ਤੇ ਮੁਲਾਜ਼ਮਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਮੁਹਾਲੀ ਦਫ਼ਤਰ ਦੇ ਬਾਹਰ ਰੈਲੀ ਕੀਤੀ ਅਤੇ ਸੂਬਾ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਟੀਐਸਯੂ ਦੇ ਪ੍ਰਧਾਨ ਗੁਰਬਖ਼ਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਵਿਜੈ ਕੁਮਾਰ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਲੋਕ, ਮਜ਼ਦੂਰ, ਮੁਲਾਜ਼ਮ, ਕਿਸਾਨ ਵਿਰੋਧੀ ਨੀਤੀਆਂ ਵਿਰੁੱਧ 20 ਮਈ ਨੂੰ ਦੇਸ਼-ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਸੰਸਾਰੀਕਰਨ, ਉਦਾਰੀਕਰਨ, ਨਿੱਜੀਕਰਨ ਦੀਆਂ ਤਬਾਹਕੁਨ ਨੀਤੀਆਂ ਵਿਰੁੱਧ, ਨਵੇਂ ਬਣਾਈ ਚਾਰ ਲੇਬਰ ਕੋਡ ਰੱਦ ਕਰਾਉਣ, ਬਿਜਲੀ ਐਕਟ-2003 ਅਤੇ 2022 ਰੱਦ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਸਾਰੇ ਕੱਚੇ ਅਤੇ ਆਊਟ ਸੋਰਸਿੰਗ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਾਉਣ, ਸਰਕਾਰੀ ਅਦਾਰਿਆਂ ਵਿੱਚ ਪੱਕੀ ਭਰਤੀ ਕਰਨ, ਸਾਰੇ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਹੜਤਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਸੀਐਚਬੀ ਦੇ ਡਵੀਜ਼ਨ ਪ੍ਰਧਾਨ ਜ਼ੋਰਾਵਰ ਸਿੰਘ, ਰਜਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਡਵੀਜ਼ਨ ਪ੍ਰਧਾਨ ਜਤਿੰਦਰ ਸਿੰਘ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲ੍ਹੀ, ਐਸਡੀਓ ਸੰਦੀਪ ਨਾਗਪਾਲ, ਸੋਹਨ ਸਿੰਘ, ਅਜੀਤ ਸਿੰਘ, ਹਰਬੰਸ ਸਿੰਘ ਅਤੇ ਹੋਰਨਾਂ ਸਾਥੀਆਂ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…