ਸਕੂਲ ਆਫ਼ ਐਮੀਨੈਂਸ ਬਨੂੜ ਦਾ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ

ਨਬਜ਼-ਏ-ਪੰਜਾਬ, ਮੁਹਾਲੀ, 16 ਮਈ:
ਸਕੂਲ ਆਫ਼ ਐਮੀਨੈਂਸ ਬਨੂੜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੀ ਵਿਦਿਆਰਥਣ ਅਨਮੋਲ 95 ਫੀਸਦੀ, ਸਿਮਰਨਜੀਤ ਸਿੰਘ ਅਤੇ ਅਨੁਸ਼ਕਾ ਸ਼ਰਮਾ 94.4 ਫੀਸਦੀ ਅਤੇ ਤਨੂ 93.4 ਫੀਸਦੀ ਅੰਕਾਂ ਨਾਲ ਲੜੀਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ। ਸਕੂਲ ਦੇ ਵੱਖ-ਵੱਖ ਵਿਭਾਗਾਂ ਮੈਡੀਕਲ, ਨਾਨ ਮੈਡੀਕਲ, ਕਾਮਰਸ, ਵੋਕੇਸ਼ਨਲ (ਗਾਰਮੈਂਟਸ) ਦੇ ਨਤੀਜੇ 100 ਫੀਸਦੀ ਰਹੇ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਭਾਰਦਵਾਜ ਨੇ ਦੱਸਿਆ ਕਿ ਸਕੂਲ ਦੇ ਜਿਆਦਾਤਰ ਵਿਦਿਆਰਥੀਆਂ ਦੇ ਅੰਕ 80 ਫੀਸਦੀ ਤੋੱ ਉੱਪਰ ਰਹੇ। ਇਥੇ ਜ਼ਿਕਰਯੋਗ ਹੈ ਕਿ ਜਿੱਥੇ ਪੂਰੇ ਪੰਜਾਬ ਵਿੱਚ 2913 ਵਿਦਿਆਰਥੀ ਪੰਜਾਬੀ ਵਿਸ਼ੇ ’ਚੋਂ ਫੇਲ ਹੋਏ। ਉੱਥੇ ਬਨੂੜ ਸਕੂਲ ਦਾ ਪੰਜਾਬੀ ਵਿਸ਼ੇ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੀ ਵਿਦਿਆਰਥਣ ਸੁਆਨੀ ਨੇ ਪੰਜਾਬੀ ਵਿਸ਼ੇ ਵਿੱਚ 100 ’ਚੋਂ 100 ਅੰਕ ਹਾਸਲ ਕੀਤੇ ਹਨ। ਇਸ ਮੌਕੇ ਐਸਐਮਸੀ ਕਮੇਟੀ ਦੇ ਪ੍ਰਧਾਨ ਲਛਮਣ ਸਿੰਘ ਨੇ ਸਮੂਹ ਸਟਾਫ਼ ਨੂੰ ਵਿਦਿਆਰਥੀਆਂ ਦੇ ਵਧੀਆ ਅੰਕਾਂ ਨਾਲ ਪਾਸ ਹੋਣ ’ਤੇ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…