Share on Facebook Share on Twitter Share on Google+ Share on Pinterest Share on Linkedin ਸਰਦਾਰਨੀ ਕੁਲਬੀਰ ਕੌਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਨਬਜ਼-ਏ-ਪੰਜਾਬ, ਮੁਹਾਲੀ, 17 ਮਈ: ਉੱਘੇ ਸਮਾਜ ਸੇਵੀ, ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਧਾਰਮਿਕ ਕਮੇਟੀ ਦੇ ਮੌਜੂਦਾ ਚੇਅਰਮੈਨ ਮਨਜੀਤ ਸਿੰਘ ਮਾਨ ਦੀ ਧਰਮ ਪਤਨੀ ਸਰਦਾਰਨੀ ਕੁਲਬੀਰ ਕੌਰ ਨਮਿਤ ਅੰਤਿਮ ਅਰਦਾਸ ਅੱਜ ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਹੋਈ. ਪਹਿਲਾਂ ਗ੍ਰਹਿ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਮਗੜ੍ਹੀਆ ਭਵਨ ਵਿਖੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ ਦੇ ਜੱਥੇ ਵੱਲੋਂ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ। ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਵੱਲੋਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਸੂਰਤ ਸਿੰਘ ਕਲਸੀ, ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ, ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਜਸਵੰਤ ਸਿੰਘ ਭੁੱਲਰ, ਅਜੀਤ ਸਿੰਘ ਰਨੌਤਾ, ਨਿਰਮਲ ਸਿੰਘ ਸਭਰਵਾਲ, ਡਾ ਸਤਵਿੰਦਰ ਸਿੰਘ ਭਮਰਾ, ਕਰਮ ਸਿੰਘ ਭਮਰਾ, ਸਨਤਕਾਰ ਨਰਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਕਲਸੀ, ਬਲਵਿੰਦਰ ਸਿੰਘ ਹੂੰਝਣ, ਭੁਪਿੰਦਰ ਸਿੰਘ ਚਾਨਣ, ਭੁਪਿੰਦਰ ਸਿੰਘ ਮੁੱਦਢ, ਹਰਵਿੰਦਰ ਸਿੰਘ ਰਨੌਤਾ, ਕੁਲਵਿੰਦਰ ਸਿੰਘ ਸੋਖੀ, ਜਸਵਿੰਦਰ ਸਿੰਘ ਭਮਰਾ, ਮੇਜਰ ਸਿੰਘ ਭੁੱਲਰ, ਮੋਹਨ ਸਿੰਘ ਸਭਰਵਾਲ, ਸੁਰਿੰਦਰ ਸਿੰਘ ਜੰਡੂ, ਗੁਰਚਰਨ ਸਿੰਘ ਨੰਨੜਾ, ਜਸਪਾਲ ਸਿੰਘ ਵਿਰਕ, ਕੰਵਲਦੀਪ ਸਿੰਘ ਮਣਕੂ, ਨਰਾਇਣ ਸਿੰਘ ਭੁੱਲਰ, ਪਰਮਜੀਤ ਸਿੰਘ ਖੁਰਲ, ਸੁਖਵਿੰਦਰ ਸਿੰਘ ਠੇਠੀ, ਸੁਰਜੀਤ ਸਿੰਘ ਮੁਠਾਰੂ, ਤਜਿੰਦਰ ਸਿੰਘ ਸਭਰਵਾਲ, ਭਾਈ ਲਾਲੋ ਕੋਪਰੇਟਿਵ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ ਅਤੇ ਪ੍ਰਬੰਧਕ ਕਮੇਟੀ ਮੈਂਬਰ, ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਨਟਰੈਟਰ ਮੁਹਾਲੀ ਦੇ ਪ੍ਰਧਾਨ ਦੀਦਾਰ ਸਿੰਘ ਕਲਸੀ ਅਤੇ ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਹਰਚਰਨ ਸਿੰਘ ਰਨੌਤਾ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਠੇਕੇਦਾਰ ਯੂਨੀਅਨ ਚੰਡੀਗੜ੍ਹ ਦੇ ਪ੍ਰਧਾਨ ਤਜਿੰਦਰ ਸਿੰਘ ਬੱਸਣ ਅਤੇ ਪ੍ਰਬੰਧਕ ਕਮੇਟੀ ਮੈਂਬਰ ਹਾਜਰ ਸਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਡੀਐਸਪੀ ਹਰਸਿਮਰਨ ਸਿੰਘ ਬੱਲ, ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ, ਕੁਲਦੀਪ ਕੌਰ ਕੰਗ, ਅਮਨਜੋਤ ਕੌਰ ਰਾਮੂਵਾਲੀਆ, ਲਖਵਿੰਦਰ ਕੌਰ ਗਰਚਾ, ਪਰਵਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ, ਸਾਬਕਾ ਮੰਤਰੀ ਐਨਕੇ ਸ਼ਰਮਾ, ਕੰਵਲਜੀਤ ਸਿੰਘ ਰੂਬੀ, ਅਜੈਪਾਲ ਸਿੰਘ ਮਿੱਡੂਖੇੜਾ, ਅਵਤਾਰ ਸਿੰਘ ਵਾਲੀਆ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਧੀ ਅਤੇ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਧਾਨ ਅਤੇ ਪ੍ਰਬੰਧਕ ਕਮੇਟੀ ਮੈਂਬਰ, ਮੁਹਾਲੀ ਇੰਡਸਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਜੰਡੂ, ਪਵਿੱਤਰ ਸਿੰਘ ਵਿਰਦੀ, ਅਮਰੀਕ ਸਿੰਘ ਮੁਹਾਲੀ, ਗਗਨਦੀਪ ਸਿੰਘ ਬੈਂਸ, ਕੌਂਸਲਰ ਜਸਬੀਰ ਸਿੰਘ ਮਣਕੂ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਅਰੁਣ ਸ਼ਰਮਾ, ਬੌਬੀ ਕੰਬੋਜ਼, ਹਰਮਨਪ੍ਰੀਤ ਸਿੰਘ ਪ੍ਰਿੰਸ, ਰਾਜਾ ਕੰਵਰਜੋਤ ਸਿੰਘ, ਗੁਰਚਰਨ ਸਿੰਘ ਭੰਵਰਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਹਰਜਿੰਦਰ ਸਿੰਘ ਬਲੌਂਗੀ ਹਾਜ਼ਰ ਸਨ। ਸਭਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਜੇਲ੍ਹ ਮੰਤਰੀ ਹੀਰਾ ਸਿੰਘ ਗਾਬੜ੍ਹੀਆ ਵੱਲੋਂ ਸ਼ੋਕ ਸ਼ੰਦੇਸ਼ ਭੇਜੇ ਗਏ। ਅਖੀਰ ਵਿੱਚ ਜਸਵੰਤ ਸਿੰਘ ਭੁੱਲਰ ਨੇ ਪਰਿਵਾਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ