ਵਿਵੇਕ ਕ੍ਰਿਸ਼ਨ ਜੋਸ਼ੀ ਨੂੰ ਅਖਿਲ ਭਾਰਤੀ ਭਾਗਵਤ ਪ੍ਰਚਾਰ ਮੰਡਲ ਦਾ ਸੂਬਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 20 ਮਈ:
ਅਖਿਲ ਭਾਰਤੀ ਭਾਗਵਤ ਪ੍ਰਚਾਰ ਮੰਡਲ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੌਮੀ ਪ੍ਰਧਾਨ ਜਗਜੀਵਨ ਸ਼ਰਮਾ ਨੇ ਮੁਹਾਲੀ ਦੇ ਵਸਨੀਕ ਅਤੇ ਸਮਾਜ ਸੇਵੀ ਆਗੂ ਵਿਵੇਕ ਕ੍ਰਿਸ਼ਨ ਜੋਸ਼ੀ ਨੂੰ ਅਖਿਲ ਭਾਰਤੀ ਭਾਗਵਤ ਪ੍ਰਚਾਰ ਮੰਡਲ ਪੰਜਾਬ ਦਾ ਸੂਬਾ ਪ੍ਰਧਾਨ ਥਾਪਿਆ ਗਿਆ ਹੈ ਜਦੋਂਕਿ ਜ਼ੀਰਕਪੁਰ ਦੇ ਜਨਕ ਸਿੰਗਲਾ ਨੂੰ ਸੂਬਾ ਮੀਤ ਪ੍ਰਧਾਨ ਅਤੇ ਫੇਜ਼-7 ਦੇ ਵਸਨੀਕ ਆਰਕੀਟੈਕਟ ਰਾਹੁਲ ਬਾਂਬਾ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਹੈ।
ਨਾਲ ਹੀ ਸ੍ਰੀ ਸ਼ਰਮਾ ਵੱਲੋਂ ਵਿਵੇਕ ਕ੍ਰਿਸ਼ਨ ਜੋਸ਼ੀ ਨੂੰ ਆਪਣੀ ਨਵੀਂ ਕਾਰਜਕਾਰੀ ਅਤੇ ਸੰਸਥਾ ਦੇ ਨਵੇਂ ਅਹੁਦੇਦਾਰ ਨਿਯੁਕਤ ਕਰਨ ਦੇ ਸਾਰੇ ਅਧਿਕਾਰ ਦਿੱਤੇ ਗਏ। ਇਸ ਮੌਕੇ ਵਿਵੇਕ ਕ੍ਰਿਸ਼ਨ ਜੋਸ਼ੀ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਪੰਜਾਬ ਵਿੱਚ ਭਾਗਵਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੂਰੀ ਲਗਨ ਨਾਲ ਕੰਮ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…