ਬਿਪਤਾ ਦੇ ਮਾਰੇ ਪੀੜਤ ਪਰਿਵਾਰਾਂ ਦੀ ਬਾਂਹ ਫੜੇਗਾ ਦਲਿਤ ਚੇਤਨਾ ਮੰਚ: ਪੁਰਖਾਲਵੀ

ਨਬਜ਼-ਏ-ਪੰਜਾਬ, ਮੁਹਾਲੀ, 20 ਮਈ:
ਦਲਿਤ ਚੇਤਨਾ ਮੰਚ ਪੰਜਾਬ ਨੇ ਲੰਮੀ ਚੁੱਪੀ ਤੋਂ ਬਾਅਦ ਮੁੜ ਤੋਂ ਆਪਣੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਚ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਐਲਾਨ ਕੀਤਾ ਕਿ ਜਥੇਬੰਦੀ ਰਾਜ ਦੇ ਗਰੀਬ, ਆਰਥਿਕ ਪੱਖੋਂ ਕਮਜ਼ੋਰ ਅਤੇ ਬਿਪਤਾ ਮਾਰੇ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਅਤੇ ਲੋੜਵੰਦ ਬੱਚਿਆਂ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਲਈ ਯਤਨ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਬਰਾਬਰੀ ਦੇ ਹੱਕ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਸਮਾਜਿਕ ਜ਼ਲਾਲਤ ਤੋਂ ਬਚਾਇਆ ਜਾ ਸਕੇ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਦਲਿਤ ਆਗੂ ਸ਼ਮਸ਼ੇਰ ਪੁਰਖਾਲਵੀ ਨੇ ਐਲਾਨ ਕੀਤਾ ਕਿ ਜਥੇਬੰਦੀ ਕਮਜ਼ੋਰ ਵਰਗਾਂ ਦੀ ਆਰਥਿਕ ਸਮਾਜਿਕ, ਵਿੱਦਿਅਕ ਅਤੇ ਸਰੀਰਕ ਦਸ਼ਾ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੇਂਡੂ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਜਿਵੇਂ ਨਸ਼ਾ, ਅਨਪੜ੍ਹਤਾ ਵਹਿਮਾਂ-ਭਰਮਾਂ ਅਤੇ ਪਰਿਵਾਰਕ ਝਗੜਿਆਂ ਤੋਂ ਬਚਨ ਲਈ ਜਾਗਰੂਕ ਕਰਕੇ ਉਨ੍ਹਾਂ ਨੂੰ ਨਿੱਗਰ ਸਮਾਜ ਦੀ ਸਿਰਜਣਾ ਲਈ ਭਾਈਵਾਲ ਬਣਾਉਣ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਚੇਤਨਾ ਮੀਟਿੰਗਾਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੇ ਹੰਝੂ ਪੋਚਣ ਲਈ ਜਥੇਬੰਦੀ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਤਾਰਪੀਡੋ ਕਰਨ ਸਮੇਂ ਸਮੇਂ ਦੀਆਂ ਹਕੂਮਤਾਂ ਨੇ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਅਤੇ ਬੇਬੁਨਿਆਦ ਦੋਸ਼ ਲਗਾ ਕੇ ਉਨ੍ਹਾਂ ਦੇ ਪੈਰਾਂ ਵਿੱਚ ਬੇੜੀਆਂ ਪਾਉਣ ਦੇ ਅਨੇਕਾਂ ਯਤਨ ਕੀਤੇ ਪ੍ਰੰਤੂ ਉਨ੍ਹਾਂ ਨੇ ਹਾਰ ਨਹੀਂ ਮੰਨੀ, ਹਾਂ ਇਹ ਗੱਲ ਜ਼ਰੂਰ ਹੈ ਕਿ ਉਹ ਆਪਣੇ ਮਿਸ਼ਨ ਵਿੱਚ ਪਛੜ ਗਏ ਹਨ ਪਰ ਹੁਣ ਫਿਰ ਤੋਂ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ ਅਤੇ ਸਾਰੇ ਪੁਰਾਣੇ ਸਾਥੀਆਂ ਨੂੰ ਇੱਕ ਮੰਚ ’ਤੇ ਇਕੱਤਰ ਕੀਤਾ ਜਾਵੇਗਾ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਮੌਜਪੁਰ, ਦਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਚੱਪੜਚਿੜੀ, ਗੁਰਵਿੰਦਰ ਸਿੰਘ ਸ਼ੰਭੂ ਅਤੇ ਅਮਰੀਕ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…