Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 22 ਮਈ: ਮੁਹਾਲੀ ਪੁਲੀਸ ਨੇ ਸੈਕਟਰ-78 ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਕੇਸ਼ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਸੋਹਾਣਾ ਵਿੱਚ ਟਾਇਰਾਂ ਦੀ ਦੁਕਾਨ ’ਤੇ ਕੰਮ ਕਰਦਾ ਹੈ ਅਤੇ ਰਾਤ ਨੂੰ ਉੱਥੇ ਹੀ ਰਹਿੰਦਾ ਸੀ। ਅੱਜ ਇੱਥੇ ਮੁਹਾਲੀ ਦੇ ਐਸਪੀ (ਡੀ) ਸੌਰਵ ਜ਼ਿੰਦਲ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਬੀਤੀ 14 ਮਈ ਨੂੰ ਮ੍ਰਿਤਕ ਸੁਰੇਸ਼ਪਾਲ (36) ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਸੈਕਟਰ-78\79 ਨਾਲ ਜੰਗਲ-ਨੁਮਾ ਬੇ-ਆਬਾਦ ਜਗ੍ਹਾ ’ਤੇ ਝਾੜੀਆਂ ’ਚੋਂ ਮਿਲੀ ਸੀ। ਇਸ ਸਬੰਧੀ ਮ੍ਰਿਤਕ ਦੇ ਭਰਾ ਨਿਰਮਲ ਕੁਮਾਰ ਵਾਸੀ ਮੌਲੀ ਬੈਦਵਾਨ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਸੁਰੇਸ਼ਪਾਲ ਹੋਲਸੇਲ ਕਰਿਆਨੇ ਦੀ ਸਪਲਾਈ ਦਾ ਕੰਮ ਕਰਦਾ ਸੀ, 11 ਮਈ ਨੂੰ ਸ਼ਾਮ 4:30 ਵਜੇ ਘਰੋਂ ਬਾਹਰ ਗਿਆ ਸੀ ਅਤੇ ਵਾਪਸ ਨਹੀਂ ਪਰਤਿਆ। ਪਰਿਵਾਰ ਨੇ ਉਸਦੀ ਭਾਲ ਕੀਤੀ ਅਤੇ ਕੁੱਝ ਪਤਾ ਨਾ ਲੱਗਣ ’ਤੇ ਸੋਹਾਣਾ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਐਸਪੀ ਸੌਰਵ ਜ਼ਿੰਦਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੈੜ ਨੱਪਣ ਲਈ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਅਤੇ ਸੋਹਾਣਾ ਥਾਣੇ ਦੀ ਟੀਮ ਦਾ ਗਠਨ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣਿਓਂ ਭੱਜਦੇ ਸਮੇਂ ਮੁਕੇਸ਼ ਕੁਮਾਰ ਨੂੰ ਕਾਬੂ ਕਰ ਲਿਆ। ਉਸ ਦੇ ਸੱਟਾਂ ਵੀ ਲੱਗੀਆਂ ਹਨ, ਜੋ ਇਲਾਜ ਅਧੀਨ ਹੈ। ਪੁੱਛਗਿੱਛ ਵਿੱਚ ਪਤਾ ਲੱਗਾ ਮੁਲਜ਼ਮ ਨਸ਼ਾ ਕਰਨ ਦਾ ਆਦੀ ਹੈ। ਉਸਨੇ ਮੰਨਿਆ ਕਿ 11 ਮਈ ਨੂੰ ਰਾਤ ਨੂੰ ਉਸਨੇ ਮ੍ਰਿਤਕ ਸੁਰੇਸ਼ਪਾਲ ਨੂੰ ਸੈਕਟਰ-78 ਵਿੱਚ ਸਰਵਿਸ ਰੋਡ ਨਾਲ ਲੱਗਦੇ ਟਰੈੱਗਲ ਪਾਰਕ ਵਿੱਚ ਸ਼ਰਾਬੀ ਹਾਲਤ ਵਿੱਚ ਡਿੱਗੇ ਪਏ ਨੂੰ ਦੇਖਿਆ ਸੀ। ਉਸਨੇ ਸੁਰੇਸ਼ਪਾਲ ਤੋਂ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ ਤਾਂ ਸੁਰੇਸ਼ਪਾਲ ਨੇ ਮੁਲਜ਼ਮ ਨਾਲ ਕਾਫ਼ੀ ਜੱਦੋਜਹਿਦ ਕੀਤੀ ਪਰ ਮੁਲਜ਼ਮ ਉਸ ਨੂੰ ਕੁੱਟਮਾਰ ਕਰਦਾ ਹੋਇਆ ਖਿੱਚ ਕੇ ਝਾੜੀਆਂ ਵਿੱਚ ਲੈ ਗਿਆ। ਜਿੱਥੇ ਉਸ ਨੇ ਸੁਰੇਸ਼ਪਾਲ ਨੂੰ ਸਿਰ ਵਿੱਚ ਪੱਥਰ ਮਾਰ-ਮਾਰ ਕੇ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਲਈ ਉਸਦੇ ਕੱਪੜੇ ਉਤਾਰ ਕੇ ਸੁੱਟ ਦਿੱਤੇ ਅਤੇ ਮੌਕੇ ਫਰਾਰ ਹੋ ਗਿਆ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਸੋਹਾਣਾ ਥਾਣੇ ਵਿੱਚ ਦੋ ਪਰਚੇ ਦਰਜ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ