ਯੁੱਧ ਨਸ਼ਿਆਂ ਵਿਰੁੱਧ: ‘ਆਪ’ ਵਿਧਾਇਕ ਵੱਲੋਂ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ

ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਹਰੇਕ ਨਾਗਰਿਕ ਆਪਣੀ ਨੈਤਿਕ ਜ਼ਿੰਮੇਵਾਰੀ ਸਮਝੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 23 ਮਈ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮੁਹਾਲੀ ਤੋਂ ‘ਆਪ’ ਵਿਧਾਇਕ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦਿੱਤਾ। ਉਨ੍ਹਾਂ ਨੇ ਪਿੰਡ ਬਲੌਂਗੀ, ਬੱਲੋਮਾਜਰਾ, ਬਲਿਆਲੀ, ਲਖਨੌਰ, ਭਾਗੋਮਾਜਰਾ ਅਤੇ ਬੈਂਰੋਪੁਰ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਦੀ ਮੌਜੂਦਗੀ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾ ਕੱਢੀ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਹਰੇਕ ਨਾਗਰਿਕ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ, ਜਦੋਂ ਕਿਸੇ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਜੰਗ ਸ਼ੁਰੂ ਕੀਤੀ ਹੈ ਅਤੇ ਇਸ ਦੇ ਨਤੀਜੇ ਸਾਹਮਣੇ ਆ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਵਿਰੁੱਧ ਜੰਗ ਵਿੱਚ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਅਧਿਆਪਕਾਂ ਨੂੰ ਵੀ ਜ਼ੋਰ ਦੇ ਕੇ ਆਖਿਆ ਕਿ ਉਹ ਕਲਾਸ-ਰੂਮ ਵਿੱਚ ਪੜ੍ਹਾਈ ਦੇ ਨਾਨ-ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਸਮੇਤ ਹੋਰਨਾਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 9779100200 ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਸਰਪੰਚ ਸਤਨਾਮ ਸਿੰਘ ਮਾਨ, ਮੱਖਣ ਸਿੰਘ ਬਰਾੜ, ਵਿੱਕੀ ਬਲੌਂਗੀ, ਗੁਰਜਿੰਦਰ ਬੱਲੋਮਾਜਰਾ, ਹਰਬਿੰਦਰ ਸਿੰਘ ਸੈਣੀ, ਅਰੁਣ ਗੋਇਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…