ਮੁਹਾਲੀ: ਕੌਮੀ ਲੋਕ ਅਦਾਲਤ ਵਿੱਚ 19,414 ਕੇਸਾਂ ਦਾ ਨਿਪਟਾਰਾ

ਨਬਜ਼-ਏ-ਪੰਜਾਬ, ਮੁਹਾਲੀ, 24 ਮਈ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਹਾਈ ਕੋਰਟ ਦੇ ਜੱਜ ਜਸਟਿਸ ਮਹਾਂਬੀਰ ਸਿੰਘ ਸਿੰਧੂ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਮੁਹਾਲੀ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਜਿਸ ਵਿੱਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈੱਕ ਬਾਉਂਸ, ਬੈਂਕ ਰਿਕਵਰੀ, ਘਰੇਲੂ ਹਿੰਸਾ, ਕਿਰਤ ਸਬੰਧੀ ਝਗੜੇ, ਜ਼ਮੀਨ ਐਕਵਾਇਰ, ਬਿਜਲੀ ਤੇ ਪਾਣੀ ਦੇ ਬਿੱਲਾਂ ਸਮੇਤ ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ 18 ਵਿਸ਼ੇਸ਼ ਬੈਂਚਾਂ ਦਾ ਗਠਨ ਕੀਤਾ ਗਿਆ। ਡੇਰਾਬੱਸੀ ਵਿੱਚ 6 ਬੈਂਚ ਅਤੇ ਖਰੜ ਵਿੱਚ 5 ਬੈਂਚ ਸਥਾਪਿਤ ਕੀਤੇ ਗਏ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 21,527 ਕੇਸ ਸੁਣਵਾਈ ਲਈ ਰੱਖੇ ਗਏ ਸਨ। ਜਿਨ੍ਹਾਂ ’ਚੋਂ 19,414 ਕੇਸਾਂ ਦਾ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 88,65,36,530 ਰੁਪਏ ਕੀਮਤ ਦੇ ਐਵਾਰਡ ਪਾਸ ਕੀਤੇ ਗਏ। ਇਸ ਦੌਰਾਨ ਘਰੇਲੂ ਹਿੰਸਾ ਦੇ 72 ਸਾਲਾਂ ਬਜ਼ੁਰਗ ਜੋੜੇ ਸਮੇਤ ਕਈ ਕੇਸਾਂ ਵੀ ਨਿਬੇੜਾ ਕੀਤਾ ਗਿਆ। ਜੁਡੀਸ਼ਲ ਬੈਂਚ ਦੇ ਨਾਲ-ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਵੀ ਸੁਣਵਾਈ ਦੌਰਾਨ ਵਿਆਹੁਤਾ ਜੋੜਿਆਂ ਦੀ ਖ਼ੁਦ ਕੌਂਸਲਿੰਗ ਕੀਤੀ। ਜਿਸ ਕਾਰਨ ਉਹ ਆਪਸੀ ਮਤਭੇਦ ਭੁਲਾ ਕੇ ਮੁੜ ਇਕੱਠੇ ਰਹਿਣ ਲਈ ਰਾਜ਼ੀ ਹੋਏ। ਇਨ੍ਹਾਂ ਜੋੜਿਆਂ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਪੌਦੇ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਆਪਣੇ ਰਿਸ਼ਤਿਆਂ ਅਤੇ ਪੌਦਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…