Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਰਮਨ ਅਰੋੜਾ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਮਹਿਜ਼ ਡਰਾਮੇਬਾਜ਼ੀ: ਸੁਖਬੀਰ ਬਾਦਲ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਆ ਬੀਬੀ ਕੁਲਬੀਰ ਕੌਰ ਮਾਨ ਦੇ ਅਕਾਲ ਚਲਾਣੇ ’ਤੇ ਸੁਖਬੀਰ ਬਾਦਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਨਬਜ਼-ਏ-ਪੰਜਾਬ, ਮੁਹਾਲੀ, 24 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜਲੰਧਰ ਦੇ ‘ਆਪ’ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਮਹਿਜ਼ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ‘ਆਪ’ ਸਰਕਾਰ ਦਾ ਵੱਡਾ ਭੁਲੇਖਾ ਹੈ ਕਿ ਇਸ ਤਰ੍ਹਾਂ ਦੇ ਡਰਾਮੇ ਕਰਕੇ ਲੋਕਾਂ ਨੂੰ ਗੁਮਰਾਹ ਕਰ ਲਏਗੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਪੰਜਾਬ ਦੇ ਲੋਕ ਬਹੁਤ ਸਿਆਣੇ ਅਤੇ ਸੂਝਵਾਨ ਹਨ, ਜੋ ਹੁਣ ਸੂਬਾ ਸਰਕਾਰ ਦੀਆਂ ਅਜਿਹੀਆਂ ਚਾਲਾਂ ਵਿੱਚ ਆਉਣ ਵਾਲੇ ਨਹੀਂ ਹਨ। ਸੁਖਬੀਰ ਬਾਦਲ ਅੱਜ ਮੁਹਾਲੀ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਬੀਰ ਕੌਰ ਮਾਨ ਦੇ ਪਿਛਲੇ ਦਿਨੀਂ ਹੋਏ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ। ਉਹ ਕਾਫ਼ੀ ਸਮਾਂ ਉਨ੍ਹਾਂ ਦੇ ਘਰ ਰੁਕੇ। ਉਪਰੰਤ ਪਾਰਟੀ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੀ ਮਜ਼ਬੂਤੀ ਲਈ ਸ਼ਹਿਰਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਆ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਰੂਆਤੀ ਦਿਨਾਂ ਵਿੱਚ ਵੀ ਆਪਣੇ ਇੱਕ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਬਾਅਦ ਵਿੱਚ ਜੇਲ੍ਹ ’ਚੋਂ ਰਿਹਾਅ ਕਰਵਾ ਕੇ ਹਲਕਾ ਇੰਚਾਰਜ ਥਾਪਿਆ ਗਿਆ। ਉਨ੍ਹਾਂ ਭਗਵੰਤ ਮਾਨ ਨੂੰ ਸਵਾਲ ਕੀਤਾ ਕੀ ਸਾਬਕਾ ਮੰਤਰੀ ਹੁਣ ਦੁੱਧ ਧੋਤੇ ਹੋ ਗਏ ਹਨ? ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਵੀ ਫਜ਼ੂਲ ਖ਼ਰਚੀ ਕੀਤੀ ਜਾ ਰਹੀ ਹੈ ਜਦੋਂਕਿ ਵਿਕਾਸ ਕਾਰਜਾਂ ਵਿੱਚ ਵੱਡੀ ਖੜੋਤ ਆ ਚੁੱਕੀ ਹੈ। ਲੁਧਿਆਣਾ ਵਿੱਚ ਜ਼ਮੀਨ ਐਕਵਾਇਰ ਹੋਣ ਸਬੰਧੀ 31 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਬਾਰੇ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਕਰੋੜਾਂ ਰੁਪਏ ਦਾ ਘਪਲਾ ਹੈ ਅਤੇ ਉਹ ਦਿਨ-ਦਿਹਾੜੇ ਡਾਕਾ ਨਹੀਂ ਪੈਣ ਦੇਣਗੇ। ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਪ੍ਰਦੀਪ ਸਿੰਘ ਭਾਰਜ, ਕਮਲਜੀਤ ਸਿੰਘ ਰੂਬੀ, ਸ਼ਮਸ਼ੇਰ ਪੁਰਖਾਲਵੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕੁਲਦੀਪ ਕੌਰ ਕੰਗ, ਜਸਵੰਤ ਸਿੰਘ ਭੁੱਲਰ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਜੋਗਿੰਦਰ ਸਿੰਘ ਸੋਂਧੀ, ਕਰਮ ਸਿੰਘ ਬਬਰਾ, ਗੁਰਚਰਨ ਸਿੰਘ ਨੰਨੜਾ, ਪਰਮਜੀਤ ਸਿੰਘ ਗਿੱਲ, ਦਰਸ਼ਨ ਸਿੰਘ ਕਲਸੀ, ਨਰਿੰਦਰ ਸਿੰਘ ਸੰਧੂ, ਚਰਨਜੀਤ ਸਿੰਘ ਮਾਨ, ਭੁਪਿੰਦਰ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਬਹਾਦਰ ਸਿੰਘ, ਗੁਰਮੀਤ ਸਿੰਘ ਜੰਡੂ, ਸਰਬਜੀਤ ਸਿੰਘ ਬਾਜਵਾ, ਰਮਨਦੀਪ ਸਿੰਘ ਬਾਵਾ, ਅਮਨ ਪੂਨੀਆ, ਬਲਜੀਤ ਸਿੰਘ ਦੈੜੀ, ਨੰਬਰਦਾਰ ਹਰਵਿੰਦਰ ਸਿੰਘ, ਕਰਮਜੀਤ ਸਿੰਘ ਮੌਲੀ, ਕੁਲਦੀਪ ਸਿੰਘ ਬੈਂਰੋਪੁਰ ਸਮੇਤ ਹੋਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ