Share on Facebook Share on Twitter Share on Google+ Share on Pinterest Share on Linkedin ਜੌਗਰਫ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਪੰਜਾਬ ਵਿੱਚ 2000 ’ਚੋਂ ਸਿਰਫ਼ 250 ਸਕੂਲਾਂ ਵਿੱਚ ਪੜ੍ਹਾਇਆ ਜਾ ਰਿਹੈ ਜੌਗਰਫ਼ੀ ਵਿਸ਼ਾ ਨਬਜ਼-ਏ-ਪੰਜਾਬ, ਮੁਹਾਲੀ, 24 ਮਈ: ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਦੇ ਸੂਬਾ ਪੱਧਰੀ ਵਫ਼ਦ ਨੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 2000 ਸਕੂਲਾਂ ’ਚੋਂ ਕੇਵਲ 250 ਸਕੂਲਾਂ ਵਿੱਚ ਹੀ ਜੌਗਰਫ਼ੀ ਵਿਸ਼ਾ ਪੜ੍ਹਾਇਆ ਜਾਂਦਾ ਹੈ। ਇਸ ਪਾਸੇ ਸੂਬਾ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਬਿਲਕੁਲ ਧਿਆਨ ਨਹੀਂ ਹੈ। ਪੰਜਾਬ ਵਿੱਚ ਜੌਗਰਫ਼ੀ (ਭੂਗੋਲ) ਵਿਸ਼ੇ ਨੂੰ ਪ੍ਰਫੁੱਲਤ ਕਰਨ ਅਤੇ ਮੌਜੂਦਾ ਸਮੇਂ ਵਿਦਿਆਰਥੀਆਂ ਲਈ ਜੌਗਰਫ਼ੀ ਵਿਸ਼ੇ ਦਾ ਗਿਆਨ ਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰਨ ਅਤੇ ਅਧਿਆਪਕਾਂ ਦੀਆਂ ਪਦਉੱਨਤੀਆਂ, ਬਦਲੀਆਂ ਸਬੰਧੀ ਸਮੱਸਿਆਵਾਂ ਅਤੇ ਜੌਗਰਫ਼ੀ ਵਿਸ਼ਾ ਪੜ੍ਹਾਏ ਜਾਣ ਵਾਲੇ ਸਕੂਲਾਂ ਵਿੱਚ ਭੂਗੋਲ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੂੰ ਵੀ ਮੰਗ ਪੱਤਰ ਭੇਜੇ ਹਨ। ਉਨ੍ਹਾਂ ਦੱਸਿਆ ਕਿ ਜੌਗਰਫੀ ਲੈਕਚਰਾਰਾਂ ਦੀਆਂ ਕੁੱਲ 357 ਅਸਾਮੀਆਂ ਮਨਜ਼ੂਰ ਹਨ ਪ੍ਰੰਤੂ ਇਨ੍ਹਾਂ ਸਾਰੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ’ਤੇ ਦਰਸਾਇਆ ਨਹੀਂ ਜਾ ਰਿਹਾ। ਜਿਸ ਕਾਰਨ ਨਾ ਤਾਂ ਵਿਦਿਆਰਥੀਆਂ ਨੂੰ ਜੌਗਰਫੀ ਲੈਕਚਰਾਰ ਮਿਲਦੇ ਹਨ ਅਤੇ ਨਾ ਹੀ ਅਧਿਆਪਕਾਂ ਦੀ ਸਿੱਧੀ ਭਰਤੀ ਜਾਂ ਪਦ-ਉੱਨਤੀ ਹੋ ਰਹੀ ਹੈ। ਉਨ੍ਹਾਂ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਕੋਟਕਪੂਰਾ ਕੰਨਿਆ ਸਕੂਲ ਵਿੱਚ ਅਸਾਮੀਆਂ ਪੂਰੀਆਂ ਹਨ, ਜਿੱਥੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਇਹ ਵਿਸ਼ਾ ਰੱਖਦੀਆਂ ਹਨ, ਉੱਥੇ ਲੜਕਿਆਂ ਦੇ ਸਕੂਲ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਨੂੰ ਪੋਰਟਲ ’ਤੇ ਨਹੀਂ ਦਰਸਾਇਆ ਗਿਆ। ਜਦੋਂਕਿ ਗੁਆਂਢੀ ਸੂਬਿਆਂ ਹਰਿਆਣਾ ਤੇ ਰਾਜਸਥਾਨ ਦੇ ਸਕੂਲਾਂ ਵਿੱਚ ਜੌਗਰਫੀ ਲੈਕਚਰਾਰਾਂ ਦੀਆਂ ਅਸਾਮੀਆਂ ਉਪਲਬਧ ਹਨ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਜਥੇਬੰਦੀ ਦਾ ਮੰਗ ਪੱਤਰ ਭੇਜ ਕੇ ਸਿਫ਼ਾਰਸ਼ ਕਰਨ ਦਾ ਭਰੋਸਾ ਦਿੱਤਾ। ਵਫ਼ਦ ਵਿੱਚ ਹਰਜੋਤ ਸਿੰਘ ਬਰਾੜ, ਸੁਰਿੰਦਰ ਸਚਦੇਵਾ, ਗਗਨਦੀਪ ਸਿੰਘ ਸੰਧੂ, ਹਰਵਿੰਦਰ ਸਿੰਘ, ਪ੍ਰੇਮ ਕੁਮਾਰ, ਮਨਜਿੰਦਰ ਕੌਰ, ਮਨਦੀਪ ਸਿੰਘ ਅਤੇ ਦਵਿੰਦਰ ਕੁਮਾਰ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ