Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰੈਸ ਕਲੱਬ ਦੇ ਤਾਜ਼ਪੋਸੀ ਸਮਾਗਮ ਵਿੱਚ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨੇ ਪ੍ਰੈਸ ਕਲੱਬ ਨੂੰ 5 ਲੱਖ ਗਰਾਂਟ ਤੇ ਇਮਾਰਤ ਬਣਾਉਣ ਦਾ ਭਰੋਸਾ ਦਿੱਤਾ ਨਬਜ਼-ਏ-ਪੰਜਾਬ, ਮੁਹਾਲੀ, 26 ਮਈ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਹਾਲੀ ਪ੍ਰੈਸ ਕਲੱਬ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੁਹਾਲੀ ਪ੍ਰੈਸ ਕਲੱਬ ਦੀ ਸਾਲ ਦੇ ਅੰਦਰ-ਅੰਦਰ ਯਕੀਨੀ ਤੌਰ ਉਤੇ ਇਮਾਰਤ ਬਣਾਉਣ ਲਈ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਇਸ ਦਾ ਠੋਸ ਹੱਲ ਕਰਵਾਉਣ ਦਾ ਐਲਾਨ ਕੀਤਾ। ਮੁਹਾਲੀ ਪ੍ਰੈਸ ਕਲੱਬ ਦੇ ਕਰਵਾਏ ‘ਤਾਜ਼ਪੋਸ਼ੀ ਸਮਾਗਮ‘ ਵਿਚ ਨਵੀਂ ਚੁਣੀ ਗਵਰਨਿੰਗ ਬਾਡੀ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮਹਿਮਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਨੂੰ ਬੜੀ ਖੁਸ਼ੀ ਹੈ ਕਿ ਮੁਹਾਲੀ ਪ੍ਰੈਸ ਕਲੱਬ ਵਲੋਂ ਹਰ ਸਾਲ ਲੋਕਤੰਤਰਿਕ ਅਤੇ ਨਿਰਪੱਖ ਤਰੀਕੇ ਨਾਲ ਆਪਣੀ ਟੀਮ ਦੀ ਚੋਣ ਬਾਕਾਇਦਾ ਚੋਣ ਕਮਿਸ਼ਨਰ ਦੀ ਦੇਖ-ਰੇਖ ਵਿੱਚ ਕਰਵਾਈ ਜਾਂਦੀ ਹੈ, ਜਿਸ ਲਈ ਮੈਂ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਅਤੇ ਪੂਰੀ ਟੀਮ ਨੂੰ ਮੁਬਾਰਕਵਾਦ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਮੀਡੀਆ ਸਮਾਜ ਦਾ ਅਹਿਮ ਅੰਗ ਹੈ। ਸਮਾਜ ਵਿੱਚ ਜੋ ਵੀ ਵਾਪਰਦਾ ਹੈ, ਮੀਡੀਆ ਹੀ ਉਸ ਨੂੰ ਲੋਕਾਂ ਦੇ ਸਾਹਮਣੇ ਲਿਆਉਂਦਾ ਹੈ, ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ। ਇਸਦੇ ਨਾਲ ਹੀ ਉਨ੍ਹਾਂ ਕਲੱਬ ਨੂੰ ਪੱਕੀ ਥਾਂ ਦੇਣ ਦੀ ਮੰਗ ਉੱਤੇ ਬੋਲਦਿਆਂ ਕਿਹਾ ਕਿ ਤੁਹਾਡੀ ਟੀਮ ਵਲੋਂ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਤੇ ਹੌਸਲੇ ਵਾਲਾ ਹੈ ਅਤੇ ਹੁਣ ਇਸ ਅਹਿਮ ਕਾਰਜ ਲਈ ਮੈਂ ਤੁਹਾਡੇ ਨਾਲ ਹਮੇਸ਼ਾ ਖੜਾ ਹਾਂ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾਂ ਹੋਰ ਕੋਈ ਅੜਚਣ ਹੋਈ, ਉਸ ਨੂੰ ਹੱਲ ਕਰਕੇ ਆਪਾਂ ਇਕ ਸਾਲ ਦੇ ਅੰਦਰ-ਅੰਦਰ ਯਕੀਨਨ ਮੋਹਾਲੀ ਵਿਚ ਪ੍ਰੈਸ ਕਲੱਬ ਬਣਾਉਣ ਦਾ ਕੰਮ ਨੇਪਰੇ ਚਾੜਾਂਗੇ। ਇਸ ਦੌਰਾਨ ਵਿੱਤ ਮੰਤਰੀ ਨੇ ਕਲੱਬ ਬਣਾਉਣ ਲਈ ਵਿੱਤੀ ਮੱਦਦ ਦੇਣ ਦਾ ਵੀ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਪ੍ਰੈਸ ਕਲੱਬ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਲੱਬ ਦਾ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਪੰਜਾਬ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਤਾਜਪੋਸ਼ੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਮੀਡੀਆ ਦਾ ਸਾਡੇ ਸਮਾਜ ਵਿਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹਿਰ ਅਤੇ ਦੁਨੀਆ ਦੀ ਹਰ ਖਬਰ ਮੀਡੀਆ ਰਾਹੀਂ ਹੀ ਪਤਾ ਲੱਗਦੀ ਹੈ। ਇਸ ਦੌਰਾਨ ਉਨ੍ਹਾਂ ਸਮੂਹ ਟੀਮ ਨੂੰ ਤਾਜਪੋਸ਼ੀ ਸਮਾਗਮ ਦੀ ਵਧਾਈ ਦਿੱਤੀ ਅਤੇ ਕਲੱਬ ਨੂੰ ਹਰ ਸੰਭਵ ਮੱਦਦ ਦੇਣ ਦੀ ਵੀ ਗੱਲ ਕਹੀ। ਇਸ ਦੌਰਾਨ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਪੰਜਾਬ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਦਾ ਤਾਜਪੋਸ਼ੀ ਸਮਾਗਮ ਵਿੱਚ ਪਹੁੰਚਣ ਉਤੇ ਸਵਾਗਤ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਤੁਸੀਂ ਸਾਡੇ ਇਸ ਸਮਾਗਮ ਵਿਚ ਹਾਜ਼ਰੀ ਭਰੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦੁਨੀਆ ਭਰ ਦੇ ਨਕਸ਼ੇ ਉਤੇ ਆ ਚੁੱਕਿਆ ਹੈ ਪਰ ਇਥੇ ਪ੍ਰੈਸ ਕਲੱਬ ਲਈ ਇਮਾਰਤ ਨਾ ਹੋਣਾ ਬੜੇ ਹੀ ਅਫ਼ਸੋਸ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕਲੱਬ ਪਿਛਲੇ ਕਰੀਬ 26 ਸਾਲਾਂ ਤੋਂ ਆਪਣੇ ਸੀਮਤ ਸਾਧਨਾਂ ਨਾਲ ਹੀ ਬਿਨਾਂ ਕਿਸੇ ਸਰਕਾਰੀ ਮੱਦਦ ਦੇ, ਕਿਰਾਏ ਦੀ ਕੋਠੀ ਵਿਚ ਚਲਾਇਆ ਜਾ ਰਿਹਾ ਹੈ। ਸਾਡੇ ਵੱਲੋਂ ਵਾਰ ਵਾਰ ਮੌਕੇ ਦੀਆਂ ਸਰਕਾਰਾਂ ਅੱਗੇ ਇਹ ਮੰਗ ਉਠਾਈ ਜਾਂਦੀ ਰਹੀ ਹੈ ਅਤੇ ਕਿਸੇ ਵੀ ਸਰਕਾਰ ਅਤੇ ਰਾਜਸੀ ਲੋਕਾਂ ਨੇ ਸਿਰਫ਼ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ। ਪਟਵਾਰੀ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮੁਹਾਲੀ ਪ੍ਰੈਸ ਕਲੱਬ ਲਈ ਯੋਗ ਥਾਂ ਦਿਵਾਉਣ ਲਈ ਚਿਰਾਂ ਤੋਂ ਲਮਕਦਾ ਸਾਡਾ ਇਹ ਮਸਲਾ ਹੱਲ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾ ਪਾਉਣ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਮਾਗਮ ਵਿੱਚ ਪਹੁੰਚਣ ਉਤੇ ਸਵਾਗਤੀ ਕਮੇਟੀ ਦੇ ਮੈਂਬਰਾਂ ਮੈਡਮ ਨੇਹਾ ਵਰਮਾ, ਕੁਲਵੰਤ ਗਿੱਲ, ਮੰਗਤ ਸੈਦਪੁਰ ਤੇ ਨਾਹਰ ਸਿੰਘ ਧਾਲੀਵਾਲ ਨੇ ਫੁੱਲਾਂ ਦਾ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਸਮੂਹ ਗਵਰਨਿੰਗ ਬਾਡੀ ਵਲੋਂ ਵਿੱਤ ਮੰਤਰੀ ਚੀਮਾ ਜੀ ਦਾ ਸਨਮਾਨਚਿੰਨ੍ਹ ਅਤੇ ਲੋਈ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸਦੇ ਨਾਲ ਹੀ ਵਿੱਤ ਮੰਤਰੀ ਵੱਲੋਂ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ ਤੇ ਅਮਰਦੀਪ ਸਿੰਘ ਸੈਣੀ, ਮੈਨੇਜਰ ਜਗਦੀਸ਼ ਸ਼ਾਰਦਾ ਅਤੇ ਹੈੱਡ ਕੁੱਕ ਨਰਿੰਦਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਟੀਮ ਵਿੱਚ ਸੁਖਦੇਵ ਸਿੰਘ ਪਟਵਾਰੀ ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ, ਸੁਸ਼ੀਲ ਗਰਚਾ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਚਾਨਾ ਤੇ ਵਿਜੇ ਪਾਲ ਮੀਤ ਪ੍ਰਧਾਨ, ਰਾਜੀਵ ਤਨੇਜਾ ਖ਼ਜ਼ਾਨਚੀ, ਨੀਲਮ ਠਾਕੁਰ ਜਥੇਬੰਦਕ ਸਕੱਤਰ, ਡਾ. ਰਵਿੰਦਰ ਕੌਰ ਤੇ ਵਿਜੇ ਕੁਮਾਰ ਜੁਆਇੰਟ ਸਕੱਤਰ ਸ਼ਾਮਲ ਸਨ, ਜਿਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਤੇ ਵਧਾਈ ਦਿੱਤੀ ਗਈ। ਇਸ ਮੌਕੇ ਨਾਹਰ ਸਿੰਘ ਧਾਲੀਵਾਲ, ਪਾਲ ਸਿੰਘ ਕੰਸਾਲਾ, ਅਰੁਣ ਨਾਭਾ, ਹਰਬੰਸ ਸਿੰਘ ਬਾਗੜੀ, ਸੁਖਵਿੰਦਰ ਸਿੰਘ ਮਨੌਲੀ, ਗੁਰਮੀਤ ਸਿੰਘ ਰੰਧਾਵਾ, ਅਮਨਦੀਪ ਗਿੱਲ, ਸੰਦੀਪ ਬਿੰਦਰਾ, ਸੁਖਵਿੰਦਰ ਸ਼ਾਨ, ਦਵਿੰਦਰ ਸਿੰਘ ਏਆਈਆਰ, ਰਾਜੀਵ ਸਚਦੇਵਾ, ਪਰਵੇਸ਼ ਚੌਹਾਨ, ਉਜਲ ਸਿੰਘ, ਮਾਇਆ ਰਾਮ, ਪ੍ਰਿਤਪਾਲ ਸੋਢੀ, ਅਨਿਲ ਗਰਗ, ਰਮੇਸ਼ ਸਚਦੇਵਾ, ਹਰਮਿੰਦਰ ਸਿੰਘ ਨਾਗਪਾਲ, ਸੁਭਾਸ਼ ਵੈਟਸਨ, ਤਰਲੋਚਨ ਸਿੰਘ, ਰਾਜੀਵ ਵਸ਼ਿਸ਼ਟ, ਗੁਰਨਾਮ ਸਾਗਰ, ਗੁਰਜੀਤ ਸਿੰਘ, ਰਣਜੀਤ ਸਿੰਘ ਧਾਲੀਵਾਲ, ਕੁਲਵੰਤ ਸਿੰਘ ਕੋਟਲੀ, ਪ੍ਰਵੀਨ ਕੁਮਾਰ, ਜਸਵਿੰਦਰ ਸਿੰਘ ਆਦਿ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ