Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਖ਼ੁਰਦ ਤੇ ਕਲਾਂ ਅਤੇ ਪਿੰਡ ਕੈਲੋਂ ਦੇ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਪੰਜਾਬ ਦੀ ਨਵੀਂ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਕੁਲਵੰਤ ਸਿੰਘ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਖ਼ੁਸ਼ੀ ਦੀ ਲਹਿਰ ਨਬਜ਼-ਏ-ਪੰਜਾਬ, ਮੁਹਾਲੀ, 27 ਮਈ: ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖ਼ੁਰਦ, ਚੱਪੜਚਿੜੀ ਕਲਾਂ ਅਤੇ ਪਿੰਡ ਕੈਲੋਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਨੇ ਚੱਪੜਚਿੜੀ ਖ਼ੁਰਦ ਵਿੱਚ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ-ਰੂਮ ਅਤੇ ਚੱਪੜਚਿੜੀ ਕਲਾਂ ਵਿੱਚ ਸਰਕਾਰੀ ਮਿਡਲ ਸਕੂਲ ਵਿੱਚ 6 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕੈਲੋਂ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਮੁਰੰਮਤ ਅਤੇ ਸਕੂਲ ਦੀ ਚਾਰਦੀਵਾਰੀ ਦੇ ਉਦਘਾਟਨ ਕੀਤੇ ਗਏ। ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਨਵੀਂ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਸਿੱਖਿਆ ਢਾਂਚੇ ਨੂੰ ਬਿਹਤਰੀਨ ਬਣਾਉਣ ਦਾ ਵਾਅਦਾ ਕਰਕੇ ਸੱਤਾ ਵਿੱਚ ‘ਆਪ’ ਸਰਕਾਰ ਦੀ ਬਦੌਲਤ ਸਕੂਲੀ ਸਿੱਖਿਆ ਵਿੱਚ ਵਧੇਰੇ ਸੁਧਾਰ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਦਾਖ਼ਲਾਦਰ ਵਧੀ ਹੈ ਅਤੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ। ਜਦੋਂਕਿ ‘ਆਪ’ ਸਰਕਾਰ ਨੇ 20 ਹਜ਼ਾਰ ਅਧਿਆਪਕ ਭਰਤੀ ਕੀਤੇ ਅਤੇ 12,700 ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 100 ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ। ਸਰਕਾਰੀ ਸਕੂਲਾਂ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ। ਜਿਸ ਦਾ 10 ਹਜ਼ਾਰ ਵਿਦਿਆਰਥੀ ਲਾਭ ਲੈ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਨਿਯੁਕਤ ਕੀਤੇ ਗਏ ਹਨ। ਜ਼ਿਆਦਾਤਰ ਸਕੂਲਾਂ ਨੂੰ ਇੰਟਰਨੈੱਟ ਵਾਈਫਾਈ ਨਾਲ ਲੈਸ ਕੀਤਾ ਗਿਆ। ਇਸ ਮੌਕੇ ਐਸਡੀਐਮ ਦਮਨਦੀਪ ਕੌਰ, ਤਹਿਸੀਲਦਾਰ ਰੋਬਿਨਜੀਤ ਕੌਰ, ਡੀਈਓ (ਪ੍ਰਾਇਮਰੀ) ਦਰਸ਼ਨਜੀਤ ਸਿੰਘ, ਡੀਐਸਪੀ ਹਰਸਿਮਰਨ ਸਿੰਘ ਬੱਲ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਮੁੱਖ ਅਧਿਆਪਕ ਹਰਪ੍ਰੀਤ ਕੌਰ ਤੇ ਨੀਨਾ, ਲਖਵਿੰਦਰ ਕੌਰ, ਗੁਰਪ੍ਰੀਤ ਸਿੰਘ ਕੁਰੜਾ, ਸਰਪੰਚ ਮਨਜੀਤ ਕੌਰ,ਜੇਈ ਜਸਪਾਲ ਮਸੀਹ, ਤਰਲੋਚਨ ਤੋਚੀ ਅਤੇ ਅਵਤਾਰ ਮੌਲੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ