Share on Facebook Share on Twitter Share on Google+ Share on Pinterest Share on Linkedin ਡੀਸੀ ਮੁਹਾਲੀ ਨੇ ਆਈਪੀਐਲ ਮੈਚਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਡੀਸੀ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਨਬਜ਼-ਏ-ਪੰਜਾਬ, ਮੁਹਾਲੀ, 28 ਮਈ: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਗਰੀਬਦਾਸ, ਨਿਊ ਚੰਡੀਗੜ੍ਹ ਵਿੱਚ ਭਲਕੇ 29 ਅਤੇ 30 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ ਗਈ। ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਗਰੀਬਦਾਸ, ਨਿਊਂ ਚੰਡੀਗੜ੍ਹ ਵਿੱਚ ਭਲਕੇ 29 ਅਤੇ 30 ਮਈ ਨੂੰ ਖੇਡੇ ਜਾ ਰਹੇ ਮੈਚਾਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਤੇ ਟਰੈਫ਼ਿਕ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟਰੈਫ਼ਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਉਨ੍ਹਾਂ ਕਿਹਾ ਕਿ ਮੈਚਾਂ ਦੌਰਾਨ ਪਾਰਕਿੰਗ ਦੀ ਕੋਈ ਸਮੱਸਿਆਂ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਪਾਰਕਿੰਗ ਸਬੰਘੀ ਗਾਈਡ ਕੀਤਾ ਜਾਵੇ। ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਸ੍ਰੀਮਤੀ ਕੋਮਲ ਮਿੱਤਲ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਦੇ ਪ੍ਰਬੰਧਾਂ ਲਈ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫੂਡ ਦੀ ਚੈਕਿੰਗ, ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ‘ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ, ਡਾ. ਅੰਕਿਤਾ ਕਾਂਸਲ, ਐਸਡੀਐਮ, ਖਰੜ ਦਿਵਿਆ ਪੀ ਤੋਂ ਇਲਾਵਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਤੋਂ ਇਲਾਵਾ ਹੋਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ