Share on Facebook Share on Twitter Share on Google+ Share on Pinterest Share on Linkedin ਡੀਸੀ ਕੋਮਲ ਮਿੱਤਲ ਨੇ ਸਰਕਾਰੀ ਸਕੂਲਾਂ ਦੇ ਟੌਪਰ ਵਿਦਿਆਰਥੀਆਂ ਨਾਲ ਵਿਸ਼ੇਸ਼ ਮੁਲਾਕਾਤ ਹੋਣਹਾਰ ਵਿਦਿਆਰਥੀਆਂ ਨੇ ਆਪਣੇ ਭਵਿੱਖ ਬਾਰੇ ਡੀਸੀ ਤੇ ਹੋਰ ਅਫ਼ਸਰਾਂ ਨਾਲ ਖੁੱਲ੍ਹ ਕੇ ਕੀਤੀਆਂ ਗੱਲਾਂ ਸਵੇਰ ਦੇ ਨਾਸ਼ਤੇ ਤੋਂ ਸ਼ੁਰੂ ਹੋਇਆ ਸਫ਼ਰ ਆਈਐਸਬੀ ਵਿੱਚ ਮੀਟਿੰਗ ਨਾਲ ਸੰਪੂਰਨ ਹੋਇਆ ਵਿਦਿਆਰਥੀਆਂ ਨੇ ਸਭ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਕੇ ਈਜ਼ੀ ਰਜਿਸਟਰੀ ਬਾਰੇ ਵੀ ਜਾਣਿਆ ਨਬਜ਼-ਏ-ਪੰਜਾਬ, ਮੁਹਾਲੀ, 28 ਮਈ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਨੂੰ ਨਵੇਂ ਦਿਸਹੱਦੇ ਦੇਣ ਅਤੇ ਆਧੁਨਿਕ ਪੱਧਰ ’ਤੇ ਲਿਜਾਣ ਲਈ ਦਸਵੀਂ ਅਤੇ ਬਾਰ੍ਹਵੀਂ ਦੇ ਜ਼ਿਲ੍ਹੇ ’ਚੋਂ ਪਹਿਲੇ ਤਿੰਨ ਸਥਾਨਾਂ ਤੇ ਰਹੇ ਵਿਦਿਆਰਥੀਆਂ ਨੂੰ ਪ੍ਰਸ਼ਾਸ਼ਨਿਕ ਅਨੁਭਵ ਦੇਣ ਲਈ ‘ਇੱਕ ਦਿਨ ਡੀਸੀ ਦੇ ਸੰਗ’ ਮੁਹਿੰਮ ਤਹਿਤ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਭਾਵਨਾ, ਅੰਤਰਜੋਤ ਸਿੰਘ ਤੇ ਹਬੀਬ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਨਾਲ ਸਵੇਰ ਦੇ ਨਾਸ਼ਤੇ ਤੋਂ ਸ਼ੁਰੂ ਹੋਇਆ ਸਫ਼ਰ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਸੰਪੂਰਨ ਹੋਇਆ। ਡਿਪਟੀ ਕਮਿਸ਼ਨਰ ਨੇ ਸਵੇਰੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇਨ੍ਹਾਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਦੱਸਿਆ ਕਿ ਇੱਕ ਡਿਪਟੀ ਕਮਿਸ਼ਨਰ ਦੀ ਸਵੇਰ ਕਿਸ ਤਰ੍ਹਾਂ ਸ਼ੁਰੂ ਹੁੰਦੀ ਹੈ। ਉਨ੍ਹਾਂ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯੋਗਾ ਕਰਵਾਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨਾਲ ਨਾਸ਼ਤਾ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੱਜ ਸਾਰਾ ਦਿਨ ਉਨ੍ਹਾਂ ਨਾਲ ਰਹਿ ਕੇ ਡਿਪਟੀ ਕਮਿਸ਼ਨਰ ਦੀਆਂ ਜਿੰਮੇਵਾਰੀਆਂ ਬਾਰੇ ਜਾਣਕਾਰੀ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨਿੱਕੀ ਜਿਹੀ ਕੋਸ਼ਿਸ਼ ਦਾ ਇੱਕ ਮੰਤਵ ਇਹਨਾਂ ਵਿਦਿਆਰਥੀਆਂ ਦੇ ਅੰਦਰ ਸਿਵਲ ਸੇਵਾਵਾਂ ਜਿਹੇ ਉੱਚ ਪਦਾਂ ਤੱਕ ਪਹੁੰਚਣ ਦੀ ਪ੍ਰੇਰਨਾ ਅਤੇ ਚਿਣਗ ਪੈਦਾ ਕਰਨਾ ਹੈ। ਬਾਰ੍ਹਵੀਂ ਜਮਾਤ ਦੇ ਮੈਰੀਟੋਰੀਅਸ ਰੈਜ਼ੀਡੈਸ਼ੀਅਲ ਸਕੂਲ ਸੈਕਟਰ-70 ਦੇ ਤਿੰਨ ਟੌਪਰ ਵਿਦਿਆਰਥੀਆਂ ਭਾਵਨਾ ਨੇ 98.2 ਫੀਸਦੀ ਹਬੀਬ ਨੇ 97.4 ਫੀਸਦੀ ਅਤੇ ਅੰਤਰਜੋਤ ਸਿੰਘ ਨੇ 97.4 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਡੀਸੀ ਨੇ ਆਪਣੇ ਨਿਵਾਸ ਤੇ ਨਾਸ਼ਤਾ ਕਰਦੇ ਹੋਏ ਬੱਚਿਆਂ ਨਾਲ ਰਚਨਾਤਮਕ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਵੀ ਆਪਣੇ ਭਵਿੱਖ ਬਾਰੇ ਡਿਪਟੀ ਕਮਿਸ਼ਨਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਬਾਅਦ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਨਾਲ ਦਫਤਰ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ ਨੂੰ ਦਿਖਾਇਆ ਗਿਆ ਕਿ ਡਿਪਟੀ ਕਮਿਸ਼ਨਰ ਦੇ ਸਰਕਾਰੀ ਕਾਰਜ ਕੀ ਹੁੰਦੇ ਹਨ। ਜਿਵੇਂ ਦਫ਼ਤਰ ਵਿੱਚ ਮਿਲਣ ਆਉਣ ਵਾਲਿਆਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣਾ ਆਦਿ। ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਢੁਕਵੇਂ ਤੋਹਫ਼ੇ ਦੇ ਕੇ ਸਨਮਾਨਤ ਕੀਤਾ ਗਿਆ। ਉਪਰੰਤ ਇਨ੍ਹਾਂ ਵਿਦਿਆਰਥੀਆਂ ਨੇ ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ ਦੇ ਦਫਤਰ ਦਾ ਦੌਰਾ ਕਰ, ਉਨ੍ਹਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਸਹਿਯੋਗੀ ਵਜੋਂ ਕੀਤੇ ਜਾਂਦੇ ਕਾਰਜਾਂ ਬਾਰੇ ਜਾਣਿਆ। ਇਸ ਉਪਰੰਤ ਇਨ੍ਹਾਂ ਨੂੰ ਸੇਵਾ ਕੇਂਦਰ, ਸਬ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਜਾਇਦਾਦ ਰਜਿਸਟਰੇਸ਼ਨ ਅਤੇ ਮਾਲ ਵਿਭਾਗ ਦੇ ਹੋਰ ਕੰਮਾਂ ਬਾਰੇ ਦੱਸਿਆ ਗਿਆ। ਡੀਸੀ ਵੱਲੋਂ 29 ਅਤੇ 30 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਪ੍ਰਬੰਧਾਂ ਬਾਰੇ ਕੀਤੀ ਗਈ ਮੀਟਿੰਗ ਵਿੱਚ ਵੀ ਇਹਨਾਂ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਦੇਖਿਆ ਕਿ ਜਦੋਂ ਕੋਈ ਜ਼ਿਲ੍ਹੇ ਵਿੱਚ ਮਹੱਤਵਪੂਰਨ ਸਮਾਗਮ ਹੁੰਦੇ ਹਨ ਤਾਂ ਜਿਲਾ ਪ੍ਰਸ਼ਾਸਨ ਉਹਨਾਂ ਦੀ ਤਿਆਰੀ ਕਿਸ ਤਰ੍ਹਾਂ ਕਰਦਾ ਹੈ। ਇਸ ਦੌਰਾਨ ਡੀਸੀ ਨੇ ਆਪਣੇ ਦਫ਼ਤਰ ਵਿੱਚ ਬੱਚਿਆਂ ਨਾਲ ਦੁਪਹਿਰ ਦਾ ਖਾਣਾ ਖਾਧਾ। ਉਪਰੰਤ ਬੱਚਿਆਂ ਨੂੰ ਮੀਡੀਆ ਦੇ ਰੂਬਰੂ ਕੀਤਾ। ਵਿਦਿਆਰਥੀਆਂ ਨੇ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਨਾਲ ਆਪਣੀ ਸਵੇਰ ਸ਼ੁਰੂ ਕਰਕੇ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਵਿੱਚ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਦੇਖ ਕੇ ਉਨ੍ਹਾਂ ਨੂੰ ਸਿਵਲ ਸੇਵਾਵਾਂ ਵੱਲ ਜਾਣ ਦੀ ਪ੍ਰੇਰਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਡੀਸੀ ਮੈਡਮ ਵੱਲੋਂ ਆਪਣੇ ਸਿਵਿਲ ਸੇਵਾਵਾਂ ਵਿੱਚ ਆਉਣ ਦੇ ਸਫਰ ਬਾਰੇ ਦਿੱਤੀ ਜਾਣਕਾਰੀ ਵੀ ਕਾਫ਼ੀ ਦਿਲਚਸਪ ਸੀ। ਡੀਸੀ ਵੱਲੋਂ ਲਗਾਈ ਗਈ ਅਦਾਲਤ ਵਿੱਚ ਵਿਦਿਆਰਥੀਆਂ ਨੇ ਂ ਹਿੱਸਾ ਲਿਆ ਅਤੇ ਇਸ ਉਪਰੰਤ ਬੱਚਿਆਂ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ ਦਾ ਦੌਰਾ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ