Share on Facebook Share on Twitter Share on Google+ Share on Pinterest Share on Linkedin ਓਪਨ ਸਕੂਲ ਪ੍ਰਣਾਲੀ: 31 ਅਗਸਤ ਤੱਕ ਬਿਨਾਂ ਲੇਟ ਫ਼ੀਸ ਦਾਖ਼ਲ ਲੈ ਸਕਦੇ ਨੇ ਵਿਦਿਆਰਥੀ ਨਬਜ਼-ਏ-ਪੰਜਾਬ, ਮੁਹਾਲੀ, 29 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ 31 ਅਗਸਤ ਨਿਰਧਾਰਿਤ ਕੀਤੀ ਗਈ ਹੈ। ਸਕੂਲ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪਹਿਲੀ ਸਤੰਬਰ ਤੋਂ 31 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ। ਇਨ੍ਹਾਂ ਤਰੀਕਾਂ ਤੋਂ ਬਾਅਦ ਓਪਨ ਸਕੂਲ ਦਾਖ਼ਲਾ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ)। ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ ’ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖਲਾ ਫਾਰਮ ਭਰ ਸਕਣਗੇ। ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਦੁਆਰਾ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਉੱਤੇ ਉਪਲਬਧ ਕਰਵਾਏ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ