Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਸਫ਼ਾਈ ਕਰਮਚਾਰੀ ਦੀ ਮੌਤ ਨਬਜ਼-ਏ-ਪੰਜਾਬ, ਮੁਹਾਲੀ, 29 ਮਈ: ਇੱਥੋਂ ਦੇ ਸੈਕਟਰ-77 ਵਿੱਚ ਅੱਜ ਦੁਪਹਿਰ ਕਰੀਬ 12 ਵਜੇ ਵਾਪਰੇ ਸੜਕ ਹਾਦਸੇ ਵਿੱਚ ਸਫ਼ਾਈ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ਹੋ ਗਈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਵਿਨੋਦ ਕੁਮਾਰ ਆਪਣੀ ਡਿਊਟੀ ਕਰ ਰਿਹਾ ਸੀ। ਜਿਸ ਦੌਰਾਨ ਇੱਕ ਕਾਰ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ, ਜਿੱਥੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਡਾਕਟਰਾਂ ਨੇ ਵਿਨੋਦ ਕੁਮਾਰ (ਸਫ਼ਾਈ ਸੇਵਕ) ਨੂੰ ਮ੍ਰਿਤਕ ਐਲਾਨ ਦਿੱਤਾ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ 10 ਲੱਖ ਰੁਪਏ ਸਿਹਤ ਬੀਮਾ ਦੀ ਅਦਾਇਗੀ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ