Share on Facebook Share on Twitter Share on Google+ Share on Pinterest Share on Linkedin ਫੇਜ਼-9 ਦੀ ਮਾਰਕੀਟ ਵਿੱਚ ਸਟਰੀਟ ਲਾਈਟਾਂ ਬੰਦ, ਦੁਕਾਨਦਾਰ ਪ੍ਰੇਸ਼ਾਨ ਨਬਜ਼-ਏ-ਪੰਜਾਬ, ਮੁਹਾਲੀ, 29 ਮਈ: ਇੱਥੋਂ ਦੇ ਫੇਜ਼-9 (ਸੈਕਟਰ-63) ਦੀ ਮਾਰਕੀਟ ਵਿੱਚ ਲੰਮੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਦੁਕਾਨਦਾਰਾਂ ਅਤੇ ਖ਼ਰੀਦਦਾਰ ਪ੍ਰੇਸ਼ਾਨ ਹਨ। ਲਾਈਟਾਂ ਖ਼ਰਾਬ ਹੋਣ ਕਾਰਨ ਰਾਤ ਸਮੇਂ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜਿਸ ਦੇ ਚੱਲਦਿਆਂ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਬੰਦ ਪਈਆਂ ਸਟਰੀਟ ਲਾਈਟਾਂ ਫੌਰੀ ਠੀਕ ਕਰਵਾਉਣ ਦੀ ਮੰਗ ਕੀਤੀ ਹੈ। ਮਾਰਕੀਟ ਦੇ ਦੁਕਾਨਦਾਰ ਸੰਦੀਪ ਸਿੰਘ, ਰਾਜਵਿੰਦਰ ਸਿੰਘ, ਵਰਿੰਦਰ ਸਿੰਘ, ਮਨਦੀਪ ਸਿੰਘ, ਰਮਨਦੀਪ ਸਿੰਘ, ਸਿਮਰਜੀਤ ਸਿੰਘ, ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ, ਡਾ. ਗਰੇਵਾਲ, ਅਮਰੀਕ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਮਾਰਕੀਟ ਵਿੱਚ 122 ਬੂਥ, 37 ਬੇਸ ਸ਼ੋਪ ਅਤੇ 63 ਸ਼ੋਅਰੂਮ ਹਨ। ਉਨ੍ਹਾਂ ਦੱਸਿਆ ਕਿ ਮਾਰਕੀਟ ਵਿੱਚ ਪਿਛਲੇ 2 ਸਾਲਾਂ ਤੋਂ ਸਟਰੀਟ ਲਾਈਟਾਂ ਨਾ ਜਗਣ ਦੀ ਦਿੱਕਤ ਆ ਰਹੀ ਹੈ। ਜਿਸ ਕਾਰਨ ਰਾਤ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਾਮ ਢਲਦੇ ਹੀ ਮਾਰਕੀਟ ਵਿੱਚ ਹਨੇਰਾ ਪਸਰ ਜਾਂਦਾ ਹੈ। ਰਾਤ ਦੇ ਹਨੇਰੇ ਵਿੱਚ ਕਈ ਵਾਰ ਦੁਕਾਨਾਂ ਵਿੱਚ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਦੋ ਸਾਲ ਤੋਂ ਮਾਰਕੀਟ ਨੇੜੇ ਸੜਕ ਦੀ ਉਸਾਰੀ ਹੋ ਰਹੀ ਹੈ ਅਤੇ ਜ਼ਮੀਨ ਦੀ ਖੁਦਾਈ ਸਮੇਂ ਸਟਰੀਟ ਲਾਈਟਾਂ ਦੀਆਂ ਤਾਰਾਂ ਕੱਟੀਆਂ ਗਈਆਂ ਸਨ। ਇਸ ਤੋਂ ਬਾਅਦ ਮਾਰਕੀਟ ਵਿੱਚ ਸਟਰੀਟ ਲਾਈਟ ਨਹੀਂ ਜਗੀ। ਦੁਕਾਨਦਾਰਾਂ ਨੇ ਦੱਸਿਆ ਕਿ ਇਸ ਸਮੱਸਿਆ ਦੇ ਹੱਲ ਲਈ ਉਹ ਕਈ ਵਾਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਕੇ ਥੱਕ ਚੁੱਕੇ ਹਨ ਪ੍ਰੰਤੂ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ। ਜਿਸ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਮੌਕੇ ਦਾ ਦੌਰਾ ਕਰਕੇ ਤੁਰੰਤ ਮਾਮਲੇ ਦੇ ਹੱਲ ਦੀ ਅਪੀਲ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ