ਸੰਸਥਾ ਇਨਸਾਨੀਅਤ ਨੇ 422 ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਨਬਜ਼-ਏ-ਪੰਜਾਬ, ਮੁਹਾਲੀ, 1 ਜੂਨ:
ਸਮਾਜ ਸੇਵੀ ਸੰਸਥਾ ਇਨਸਾਨੀਅਤ ਕਲਗੀਧਰ ਸੇਵਾ ਸੁਸਾਇਟੀ ਪਿੰਡ ਟੋਡਰ ਮਾਜਰਾ ਨੇ ਸਿੱਖਿਆ ਮੁਹਿੰਮ ਦੇ ਤਹਿਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ, ਸਰਕਾਰੀ ਮਿਡਲ, ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ 422 ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਅੱਜ ਇੱਥੇ ਸੰਸਥਾ ਚੇਅਰਮੈਨ ਰਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿੰਡ ਝੰਜੇੜੀ, ਮਜਾਤ, ਚੁੰਨੀ ਕਲਾਂ, ਪੋਪਨਾ, ਮਜਾਤੜੀ, ਧੜਾਕ ਅਤੇ ਨਿਆਮੀਆਂ ਦੇ ਸਕੂਲਾਂ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।
ਇਸ ਮੌਕੇ ਪ੍ਰਧਾਨ ਕੈਪਟਨ ਨਾਹਰ ਸਿੰਘ ਚੁੰਨੀ, ਜਨਰਲ ਸਕੱਤਰ ਮਾ. ਕੁਲਦੀਪ ਸਿੰਘ ਮਜਾਤੜੀ, ਸ਼ਮਸ਼ੇਰ ਸਿੰਘ, ਬਹਾਦਰ ਸਿੰਘ ਧੜਾਕ, ਦਿਲਬਾਰ ਸਿੰਘ, ਪੰਕਜ਼ ਸ਼ਰਮਾ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਪੋਪਨਾ, ਸਰਬਜੀਤ ਕੌਰ, ਪਰਮਜੀਤ ਸਿੰਘ ਮਜਾਤ, ਸੋਹਣ ਸਿੰਘ ਚੀਮਾ, ਨਵਾਬ ਸਿੰਘ, ਅਮਰਜੀਤ ਕੌਰ, ਬਲਜਿੰਦਰ ਕੌਰ, ਕੈਸ਼ੀਅਰ ਭੁਪਿੰਦਰ ਸਿੰਘ ਟੋਡਰਮਾਜਰਾ ਹਾਜ਼ਰ ਸਨ। ਜਿਨ੍ਹਾਂ ਨੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਲੋੜਵੰਦ ਵਿਦਿਆਰਥੀਆਂ ਦੇ ਹੱਥਾਂ ਵਿੱਚ ਸਟੇਸ਼ਨਰੀ ਬਾਕਸ ਦਿੱਤੇ ਗਏ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਉਪਰਾਲੇ ਜਾਰੀ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…