ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ ‘ਨਸ਼ਾ ਮੁਕਤੀ ਯਾਤਰਾ’

ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਸਖ਼ਤ ਲੋੜ: ਕੁਲਵੰਤ ਸਿੰਘ

ਪਿੰਡ ਨਗਾਰੀ, ਗੀਗਾ ਮਾਜਰਾ, ਮਿੱਢੇ ਮਾਜਰਾ ਅਤੇ ਦੈੜੀ ਵਿੱਚ ਕੀਤੇ ਨਸ਼ਾ ਵਿਰੁੱਧ ਜਾਗਰੂਕਤਾ ਪ੍ਰੋਗਰਾਮ

ਨਬਜ਼-ਏ-ਪੰਜਾਬ, ਮੁਹਾਲੀ, 2 ਜੂਨ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ’’ ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਭਾਗ ਲੈ ਰਹੇ ਹਨ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਨਗਾਰੀ, ਗੀਗਾ ਮਾਜਰਾ, ਮਿੱਢੇ ਮਾਜਰਾ ਅਤੇ ਦੈੜੀ ਵਿਖੇ ‘ਨਸ਼ਾ ਮੁਕਤੀ ਯਾਤਰਾ‘ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਹਨਾਂ ਅੌਰਤਾਂ ਤੇ ਨੌਜਵਾਨਾਂ ਅੰਦਰ ਜੋਸ਼ ਭਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਅੰਦਰੂਨੀ ਤਾਕਤ ਨੂੰ ਪਛਾਣ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਅਤੇ ਨੌਜਵਾਨ ਪੀੜ੍ਹੀ ਲਈ ਵਡਮੁੱਲੀ ਸਾਬਿਤ ਹੋ ਸਕਦੀ ਹੈ। ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰ ਰਹੀ ਹੈ, ਉੱਥੇ ਇਸ ਦਲਦਲ ਵਿੱਚ ਫਸ ਚੁੱਕੀ ਨੌਜਵਾਨ ਪੀੜ੍ਹੀ ਦੀ ਸੰਭਾਲ ਵੀ ਕਰ ਰਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਕਿਹਾ ਹੁਣ ਪਿੰਡ ਪੱਧਰ ’ਤੇ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ।

ਇਸ ਮੌਕੇ ਐਸਡੀਐਮ ਦਮਨਦੀਪ ਕੌਰ, ਨਾਇਬ ਤਹਿਸੀਲਦਾਰ ਹਰਜੋਤ ਸਿੰਘ, ਡੀਐਸਪੀ ਹਰਸਿਮਰਨ ਸਿੰਘ ਬੱਲ, ਬੀਡੀਪੀਓ ਧਨਵੰਤ ਸਿੰਘ ਰੰਧਾਵਾ, ਜੇਈ ਜਸਪਾਲ ਸਿੰਘ, ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਕੁਰੜਾ, ਜਗਤਾਰ ਸਿੰਘ, ਸਰਪੰਚ ਪਿੰਡ ਨਗਾਰੀ, ਸਤਨਾਮ ਸਿੰਘ ਸਰਪੰਚ, ਪਿੰਡ ਗੀਗਾ ਮਾਜਰਾ, ਮਲਕੀਤ ਕੌਰ ਸਰਪੰਚ ਪਿੰਡ ਮਿੱਢੇ ਮਾਜਰਾ, ਰਣਜੀਤ ਕੌਰ ਸਰਪੰਚ ਪਿੰਡ ਦੈੜੀ, ਬਲਜੀਤ ਸਿੰਘ ਦੈੜੀ, ਡਾ. ਕੁਲਦੀਪ ਸਿੰਘ, ਭੁਪਿੰਦਰ ਸਿੰਘ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਕਬਿੰਦਰ ਸਿੰਘ ਗੋਸਲ, ਆਰਐਸ ਢਿੱਲੋਂ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ, ਕਰਮਜੀਤ ਗਿਰ, ਬਲਾਕ ਪ੍ਰਧਾਨ ਲੱਕੀ ਨਗਾਰੀ, ਅਵਤਾਰ ਸਿੰਘ ਮੌਲੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…