Share on Facebook Share on Twitter Share on Google+ Share on Pinterest Share on Linkedin ਮੈਰੀਟੋਰੀਅਸ ਸਕੂਲਾਂ ਦੇ 21 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਦੀ ਮਿਹਨਤ ਰੰਗ ਲਿਆਈ: ਡਾ. ਟੀਨਾ ਸਿੱਖਿਆ ਦੇ ਨਾਂ ’ਤੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਅਧਿਆਪਕਾਂ ਦੀ ਮਿਹਨਤ ਦਾ ਮੁੱਲ ਨਹੀਂ ਪਾਇਆ: ਡਾ. ਅਜੈ ਸ਼ਰਮਾ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ’ਚੋਂ 21 ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ਨਾਲ ਸਬੰਧਤ: ਰਾਕੇਸ਼ ਕੁਮਾਰ ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ: ਇਸ ਸਾਲ ਲਈ ਗਈ ਜੇਈਈ ਐਡਵਾਂਸਡ ਦੀ ਪ੍ਰੀਖਿਆ ’ਚੋਂ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀ ਸਫਲ ਰਹੇ ਹਨ। ਜਿਨ੍ਹਾਂ ’ਚੋਂ 21 ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ਦੇ ਹਨ। ਬੀਤੇ ਦਿਨੀਂ ਜੇਈਈ ਐਡਵਾਂਸਡ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿੱਚ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਸਮਰਪਣ ਅਤੇ ਮਿਹਨਤ ਨਾਲ ਵੱਡੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਪੰਜਾਬ ਦੇ ਆਰਥਿਕਤਾ ਪੱਖੋਂ ਗਰੀਬ ਅਤੇ ਮਾਨਸਿਕ ਪੱਖੋਂ ਮਿਹਨਤੀ ਬੱਚੇ ਵਿੱਦਿਆ ਪ੍ਰਾਪਤ ਕਰ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿੱਚ ਵੀ ਮੈਰੀਟੋਰੀਅਸ ਸਕੂਲਾਂ ਦੇ ਦਰਜਨਾਂ ਵਿਦਿਆਰਥੀ ਮੈਰਿਟ ਵਿੱਚ ਆਏ ਹਨ। ਮੈਰੀਟੋਰੀਅਸ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ, ਜਨਰਲ ਸਕੱਤਰ ਡਾ. ਅਜੈ ਸ਼ਰਮਾ ਅਤੇ ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਪੀਐੱਚਡੀ /ਨੈੱਟ/ ਗੋਲਡ ਮੈਡਲਿਸਟ ਉੱਚ-ਯੋਗਤਾ ਤੇ ਤਜਰਬੇਕਾਰ ਅਧਿਆਪਕਾਂ ਸਦਕਾ ਇਹ ਸਕੂਲ ਹਰ ਵਾਰ ਦੇਸ਼ ਦੇ ਮਿਆਰੀ ਟੈੱਸਟ ਜੇਈਈ\ਨੀਟ ਵਿੱਚ ਸੈਂਕੜੇ ਵਿਦਿਆਰਥੀਆਂ ਦੇ ਰਾਹ ਦਸੇਰਾ ਬਣ ਰਹੇ ਹਨ। ਹਰੇ ਸਾਲ ਵਾਂਗ ਇਸ ਸਾਲ ਐਲਾਨੇ ਨਤੀਜੇ ਵਿੱਚ ਵੀ 10 ਮੈਰੀਟੋਰੀਅਸ ਸਕੂਲਾਂ ’ਚੋਂ 21 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦਾ ਟੈੱਸਟ ਪਾਸ ਕਰਕੇ ਇਤਿਹਾਸ ਸਿਰਜਿਆ ਹੈ। ਅਜੋਕੇ ਦੌਰ ਵਿੱਚ ਦੇਸ਼ ਵਿੱਚ ਸ਼ਾਇਦ ਹੀ ਕਿਧਰੇ ਹੋਰ ਅਜਿਹੀ ਮਿਸਾਲ ਮਿਲੇ ਕਿ ਬਿਨਾਂ ਕੋਈ ਫ਼ੀਸ ਦਿੱਤੇ ਬੱਚੇ ਵਕਾਰੀ ਪ੍ਰੀਖਿਆ ਪਾਸ ਕਰ ਸਕਣ। ਇਸ ਸਫਲਤਾ ਲਈ ਤਜਰਬੇਕਾਰ ਅਧਿਆਪਕ ਅਤੇ ਮਿਹਨਤੀ ਵਿਦਿਆਰਥੀ ਵਧਾਈ ਦੇ ਪਾਤਰ ਹਨ। ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਜੇਈਈ ਐਡਵਾਂਸਡ ਦੀ ਪ੍ਰੀਖਿਆ ਵਿੱਚ ਮੈਰੀਟੋਰੀਅਸ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਿਹਨਤ ਸਦਕਾ ਸ਼ਾਨਦਾਰ ਇਤਿਹਾਸ ਸਿਰਜਿਆ ਹੈ। ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਕਿਹਾ ਕਿ ਸਰਕਾਰਾਂ ਨੇ ਸਾਡੀ ਮਿਹਨਤ ਦਾ ਮੁੱਲ ਨਹੀਂ ਪਾਇਆ ਅਤੇ ‘ਆਪ’ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕੀਤਾ। ਜਿਸ ਕਾਰਨ ਅਧਿਆਪਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ 32 ’ਚੋਂ 21 ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕਰਕੇ ਆਪਣੀ ਮਿਹਨਤ ਦਾ ਲੋਹਾ ਮਨਵਾਇਆ ਹੈ ਪਰ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਪੱਲਾ ਝਾੜਦੀ ਆ ਰਹੀ ਹੈ। ਪਿਛਲੇ 10 ਸਾਲਾਂ ਵਿੱਚ ਨਾ ਤਨਖ਼ਾਹ ਵਧਾਈ ਅਤੇ ਨਾ ਪਿਛਲੇ ਬਕਾਏ ਦਿੱਤੇ ਹਨ। ਜਿਸ ਕਾਰਨ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ