ਧੀਆਂ ’ਤੇ ਮਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਸੇਵਾਵਾਂ ਲਈ ਚੋਣ

ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ: ਅਮਨ ਅਰੋੜਾ

ਨਬਜ਼-ਏ-ਪੰਜਾਬ, ਮੁਹਾਲੀ, 5 ਜੂਨ:
ਪੰਜਾਬ ਦੀਆਂ ਲੜਕੀਆਂ ਨੂੰ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰੇਗੀ, ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਦਿਨੇਸ਼ ਚੰਦਰ ਦੀ ਬੇਟੀ ਹੈ। ਚੇਨੱਈ ਵਿੱਚ ਆਫਿਸਰਜ਼ ਟਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਕੈਡਿਟ ਦੀਕਸ਼ਾ ਪਠਾਨਕੋਟ ਦੇ ਕਾਰੋਬਾਰੀ ਪਵਨ ਕੁਮਾਰ ਦੀ ਧੀ ਹੈ। ਏਅਰ ਫੋਰਸ ਅਕੈਡਮੀ ਦੀ ਫਲਾਇੰਗ ਬ੍ਰਾਂਚ ਲਈ ਚੁਣੀ ਗਈ ਹਰਸਿਮਰਤ ਕੌਰ ਬਿਆਸ ਤੋਂ ਭਾਰਤੀ ਫੌਜ ਦੇ ਸਾਬਕਾ ਸੂਬੇਦਾਰ ਰਵਿੰਦਰਜੀਤ ਸਿੰਘ ਦੀ ਬੇਟੀ ਹੈ।
ਅਮਨ ਅਰੋੜਾ ਨੇ ਪੰਜਾਬ ਦੀਆਂ ਇਨ੍ਹਾਂ ਹੋਣਹਾਰ ਬੇਟੀਆਂ ਨੂੰ ਵਘਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਸੂਬੇ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਇੰਸਟੀਚਿਊਟ ਵਿੱਚ ਕੁੜੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ।
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਇਨ੍ਹਾਂ ਹੋਣਹਾਰ ਕੈਡਿਟਾਂ ਦੇ ਪ੍ਰੀ-ਕਮਿਸ਼ਨ ਟਰੇਨਿੰਗ ਅਕੈਡਮੀਆਂ ਲਈ ਚੁਣੇ ਜਾਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਾਉਣ ਸਬੰਧੀ ਕੀਤੇ ਜਾ ਰਹੇ ਯਤਨਾਂ ਨੂੰ ਬਲ ਮਿਲੇਗਾ। ਉਨ੍ਹਾਂ ਨੇ ਮਹਿਲਾ ਕੈਡਿਟਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀ ਸਿਖਲਾਈ ਅਤੇ ਭਵਿੱਖ ਵਿੱਚ ਪੰਜਾਬ ਤੇ ਦੇਸ਼ ਦਾ ਨਾਂਅ ਰੌਸਨ ਕਰਨਗੀਆਂ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…