Share on Facebook Share on Twitter Share on Google+ Share on Pinterest Share on Linkedin 50 ਗਰਾਮ ਹੈਰੋਇਨ ਤੇ 95 ਹਜ਼ਾਰ ਡਰੱਗ ਮਨੀ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 5 ਜੂਨ: ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਸਪੀ (ਡੀ) ਸੌਰਵ ਜਿੰਦਲ, ਡੀਐਸਪੀ (ਅਪਰੇਸ਼ਨ) ਤਲਵਿੰਦਰ ਸਿੰਘ ਅਤੇ ਡੀਐਸਪੀ (ਡੀ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 50 ਗਰਾਮ ਹੈਰੋਇਨ ਅਤੇ 95 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੀਆਈਏ ਸਟਾਫ਼ ਦੀ ਟੀਮ ਵੱਲੋਂ 3 ਜੂਨ ਨੂੰ ਸ਼ਿਵਜੋਤ ਇਨਕਲੇਵ ਖਰੜ ਦੇ ਐਂਟਰੀ ਗੇਟ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਚੈਕਿੰਗ ਕਰ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਕੁਰਾਲੀ ਸਾਈਡ ਤੋਂ ਖਰੜ ਵੱਲ ਪੈਦਲ ਆ ਰਿਹਾ ਸੀ। ਜਿਸ ਨੂੰ ਸ਼ੱਕ ਦੇ ਅਧਾਰ ’ਤੇ ਸਰਸਰੀ ਚੈੱਕ ਕੀਤਾ ਗਿਆ ਤਾਂ ਉਸ ਦੇ ਗਲ ਵਿੱਚ ਪਾਏ ਕਰਾਸ ਬੈਗ ’ਚੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਗੁਰਪ੍ਰੀਤ ਸਿੰਘ ਵਿਰੁੱਧ ਥਾਣਾ ਖਰੜ ਸਿਟੀ ਖਰੜ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਹੈਰੋਇਨ ਦਾ ਧੰਦਾ ਆਪਣੇ ਸਾਥੀ ਰਾਹੁਲ ਸਹੋਤਾ ਅਤੇ ਗੋਬਿੰਦ ਸਿੰਘ ਉਰਫ ਗੋਪੀ ਜੋ ਹਿੰਮਤਪੁਰਾ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਹਨ, ਨਾਲ ਮਿਲਕੇ ਕਰ ਰਿਹਾ ਹੈ। ਮੁਲਜ਼ਮ ਦੇ ਦੱਸਣ ਅਨੁਸਾਰ ਇੱਕ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਹੈਰੋਇਨ ਸਪਲਾਈ ਕਰਕੇ 1 ਲੱਖ ਰੁਪਏ ਡਰੱਗ ਮਨੀ ਦੇ ਕੇ ਆਇਆ ਹੈ। ਇਸ ਮਗਰੋਂ ਸੀਆਈਏ ਟੀਮ ਨੇ ਛਾਪੇਮਾਰੀ ਕਰਕੇ ਰਾਹੁਲ ਸਹੋਤਾ ਅਤੇ ਗੋਬਿੰਦ ਸਿੰਘ ਉਰਫ ਗੋਪੀ ਨੂੰ ਗਿੱਲਵਾਲੀ ਗੇਟ, ਅੰਮ੍ਰਿਤਸਰ ਤੋਂ 95 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ