Share on Facebook Share on Twitter Share on Google+ Share on Pinterest Share on Linkedin ਭਾਰਤੀ ਫ਼ੌਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਹਮਲਾ ਨਾ-ਭੁੱਲਣਯੋਗ: ਚੰਦੂਮਾਜਰਾ ਨਬਜ਼-ਏ-ਪੰਜਾਬ, ਮੁਹਾਲੀ, 6 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਤਤਕਾਲੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ ਅਤੇ ਤੋਪਾਂ ਨਾਲ ਕੀਤਾ ਫੌਜੀ ਹਮਲਾ ਨਾ-ਭੁਲਣਯੋਗ ਹੈ। ਉਨ੍ਹਾਂ ਕਿਹਾ ਕਿ ਜੂਨ 84 ਦੇ ਘੱਲੂਘਾਰੇ ਨੂੰ ਲਗਪਗ ਚਾਰ ਦਹਾਕੇ ਬੀਤ ਜਾਣ ਦੇ ਬਾਵਜੂਦ ਵੀ ਉਸ ਪੀੜਾਂ ਦੇ ਜ਼ਖ਼ਮ ਅੱਜ ਵੀ ਸਿੱਖ ਮਾਨਸਿਕਤਾ ਅੰਦਰ ਰੇਸ਼ੇ ਵਾਂਗੂ ਰਿਸ ਰਹੇ ਹਨ, ਜਿਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਭੁੱਲਾ ਨਹੀਂ ਸਕੇਗੀ। ਅੱਜ ਇੱਥੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਐਨੇ ਸਾਲ ਬੀਤਣ ਦੇ ਬਾਅਦ ਵੀ ਕੇਂਦਰੀ ਹਕੂਮਤ ਨੇ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੀ ਕੀਤੀ ਬੇਪਤੀ ਦਾ ਇਨਸਾਫ਼ ਦੇਣ ਦੀ ਕਦੇ ਕੋਈ ਕੋਸ਼ਿਸ਼ ਨਹੀਂ ਕੀਤੀ, ਜਿਸਨੇ ਸਿੱਖਾਂ ਨੂੰ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਜੂਨ 84 ਦੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਆਖਿਆ ਕਿ ਸਮੁੱਚੇ ਖ਼ਾਲਸਾ ਪੰਥ ਨੂੰ ਇਸ ਘੱਲੂਘਾਰੇ ਨੂੰ ਇੱਕਜੱੁਟਤਾ ਨਾਲ ਇਕੱਠੇ ਹੋ ਕੇ ਮਨਾਉਣ ਦੀ ਲੋੜ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਬ੍ਰਿਟਿਸ਼ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਦੌਰਾਨ ਰਹੀ ਭੂਮਿਕਾ ਸਬੰਧੀ ਜਾਰੀ ਕੀਤੇ ਦਸਤਾਵੇਜ਼ਾਂ ਬਾਰੇ ਭਾਰਤ ਸਰਕਾਰ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਉਸ ਮੌਕੇ ਦੀ ਕੇਂਦਰੀ ਹਕੂਮਤ ਵੱਲੋਂ ਬ੍ਰਿਟਿਸ਼ ਸਰਕਾਰ ਤੋਂ ਲਈ ਮਦਦ ਸਿੱਧੇ ਤੌਰ ’ਤੇ ਵਿਦੇਸ਼ੀ ਤਾਕਤ ਦੁਆਰਾ ਦੇਸ਼ ਦੀ ਪ੍ਰਭੂਸੱਤਾ ਉੱਤੇ ਹਮਲਾ ਸੀ। ਅਕਾਲੀ ਆਗੂ ਨੇ ਕਿਹਾ ਕਿ ਇਸ ਵਾਪਰੇ ਘੱਲੂਘਾਰੇ ਵਿੱਚ ਸਿੱਖ ਰਿਫ਼ਰੈਸ਼ ਲਾਇਬ੍ਰੇਰੀ ’ਚੋਂ ਬੇਸ਼ੁਮਾਰ ਕੀਮਤੀ ਸਮਾਨ ਅਤੇ ਸਿੱਖ ਲਿਟਰੇਚਰ ਨੂੰ ਤਬਾਹ ਕੀਤਾ ਗਿਆ ਅਤੇ ਬਹੁਤ ਸਾਰਾ ਕੀਮਤੀ ਸਮਾਨ ਲਾਪਤਾ ਹੋਇਆ, ਜਿਸ ਸੰਬੰਧੀ ਕੇਂਦਰ ਸਰਕਾਰ ਸਪੱਸ਼ਟ ਕਰੇ। ਉਨ੍ਹਾਂ ਮੰਗ ਕੀਤੀ ਕਿ ਸਿੱਖ ਇਤਿਹਾਸ ਨਾਲ ਸਬੰਧਤ ਲਿਟਰੇਚਰ ਅਤੇ ਕੀਮਤੀ ਸਮਾਨ ਵਾਪਸ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ