ਦਹੇਜ ਲਈ ਪਤਨੀ ਦਾ ਕਤਲ ਕਰਨ ਵਾਲਾ ਮੁਲਜ਼ਮ ਪਤੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ:
ਮੁਹਾਲੀ ਪੁਲੀਸ ਨੇ ਦਹੇਜ ਨਾ ਲਿਆਉਣ ’ਤੇ ਪਤਨੀ ਦਾ ਕਤਲ ਕਰਨ ਦੇ ਦੋਸ਼ ਹੇਠ ਨਿਜਾਮੁਦੀਨ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਸਬੰਧੀ ਲੜਕੀ ਦੇ ਪਿਤਾ ਮੁੰਨੇ ਵਾਸੀ ਪਿੰਡ ਨਗਲੀਆ (ਯੂਪੀ) ਨੇ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਲੜਕੀ ਮਹਿਨਾਜ ਦਾ ਵਿਆਹ 4 ਸਾਲ ਪਹਿਲਾਂ ਨਿਜਾਮੂਦੀਨ ਵਾਸੀ ਪਿੰਡ ਨਗਲੀਆ, ਹਾਲ ਵਾਸੀ ਪਿੰਡ ਲਖਨੌਰ (ਮੁਹਾਲੀ) ਨਾਲ ਹੋਇਆ ਸੀ। ਨਿਜਾਮੁਦੀਨ ਲਖਨੌਰ ਵਿੱਚ ਸ਼ਾਮਾ ਢਾਬਾ ਚਲਾਉਂਦਾ ਹੈ ਅਤੇ ਉਹ ਉਸਦੀ ਲੜਕੀ ਮਹਿਨਾਜ ਨੂੰ ਦਹੇਜ ਲਿਆਉਣ ਲਈ ਮਜਬੂਰ ਕਰਦਾ ਸੀ ਅਤੇ ਉਸਦੀ ਮਾਰਕੁੱਟ ਕਰਦਾ ਸੀ।
ਸ਼ਿਕਾਇਤਕਰਤਾ ਅਨੁਸਾਰ ਨਿਜਾਮੁਦੀਨ ਨੇ ਉਸ ਨੂੰ ਵੀ ਫੋਨ ਕਰਕੇ 10 ਲੱਖ ਰੁਪਏ ਦੀ ਮੰਗ ਕਰਦਿਆਂ ਕਿਹਾ ਸੀ ਕਿ ਜੇ ਪੈਸੇ ਨਾ ਦਿੱਤੇ ਤਾਂ ਉਸਦੀ ਧੀ ਮਹਿਨਾਜ ਨੂੰ ਜਾਨ ਤੋਂ ਮਾਰ ਦੇਵੇਗਾ। ਉਨ੍ਹਾਂ ਦੱਸਿਆ ਕਿ ਬੀਤੀ 2 ਮਈ ਨੂੰ ਨਿਜਾਮੂਦੀਨ ਨੇ ਆਪਣੇ ਸਹੁਰੇ ਨੂੰ ਫੋਨ ਕਰਕੇ ਕਿਹਾ ਕਿ ਉਸਦੀ ਬੇਟੀ ਦੀ ਮੌਤ ਹੋ ਗਈ ਹੈ। ਉਹ ਲੜਕੀ ਦੀ ਲਾਸ਼ ਮੁਨੇ ਦੇ ਘਰ (ਯੂਪੀ) ਵਿੱਚ ਛੱਡ ਕੇ ਫਰਾਰ ਹੋ ਗਿਆ ਸੀ।
ਡੀਐਸਪੀ ਬੱਲ ਨੇ ਦੱਸਿਆ ਕਿ ਥਾਣਾ ਆਜਮਨਗਰ (ਯੂਪੀ) ਵੱਲੋਂ ਮ੍ਰਿਤਕਾ ਮਹਿਨਾਜ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ ਅਤੇ ਮਾਮਲਾ ਮੁਹਾਲੀ ਦਾ ਹੋਣ ਕਰਕੇ ਯੂਪੀ ਪੁਲੀਸ ਨੇ ਇਹ ਕੇਸ ਮੁਹਾਲੀ ਵਿੱਚ ਟਰਾਂਸਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੋਹਾਣਾ ਥਾਣੇ ਵਿੱਚ ਬੀਐਨਐਸ ਦੀ ਧਾਰਾ 80 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਅੱਜ ਮੁਲਜ਼ਮ ਨਿਜਾਮੁਦੀਨ ਨੂੰ ਸੰਤੇ ਮਾਜਰਾ ਢਾਂਬੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…